12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਾਈਕੋਰਟ ਦੀ ਅਗਲੀ ਸੁਣਵਾਈ ਲਈ ਤਿਆਰੀ ਮੁਕੰਮਲ ਕਰਨ ਦਾ ਦਾਅਵਾ, ਡੀ.ਸੀ. ਜਲੰਧਰ ਨੂੰ ਪੇਸ਼ ਹੋਣ ਦੇ ਹੁਕਮ

ਭੋਗਪੁਰ, 11 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਬਹਿਲ ਅਤੇ ਭੋਗਪੁਰ ਦੇ ਪ੍ਰਧਾਨ ਰਾਜਕੁਮਾਰ ਰਾਜਾ ਦੀ ਅਗਵਾਈ ਹੇਠ ਸੀਐਨਜੀ ਪਲਾਂਟ ਦੇ ਵਿਰੋਧ ਸਬੰਧੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੀਐਨਜੀ ਪਲਾਂਟ ਦਾ ਮੁੱਦਾ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਅਤੇ ਇਸ ਨਾਲ ਸਬੰਧਤ ਚੱਲ ਰਹੀ ਕਾਨੂੰਨੀ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 12-09-2026
ਭੋਗਪੁਰ, 11 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਬਹਿਲ ਅਤੇ ਭੋਗਪੁਰ ਦੇ ਪ੍ਰਧਾਨ ਰਾਜਕੁਮਾਰ ਰਾਜਾ ਦੀ ਅਗਵਾਈ ਹੇਠ ਸੀਐਨਜੀ ਪਲਾਂਟ ਦੇ ਵਿਰੋਧ ਸਬੰਧੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੀਐਨਜੀ ਪਲਾਂਟ ਦਾ ਮੁੱਦਾ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਅਤੇ ਇਸ ਨਾਲ ਸਬੰਧਤ ਚੱਲ ਰਹੀ ਕਾਨੂੰਨੀ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਹੋਣ ਵਾਲੀ ਅਗਲੀ ਸੁਣਵਾਈ ਲਈ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਹਾਈਕੋਰਟ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਵੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਭੋਗਪੁਰ ਤੋਂ ਅਹੁਦੇਦਾਰਾਂ ਦਾ ਇੱਕ ਵਫ਼ਦ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਨੂੰ ਵੀ ਮਿਲਿਆ, ਜਿੱਥੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਮੰਗ ਰੱਖੀ ਗਈ। ਆਗੂਆਂ ਅਨੁਸਾਰ ਕਮਿਸ਼ਨ ਵੱਲੋਂ ਵੀ ਮਾਮਲੇ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ।ਮਾਰਕੀਟ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਸੀਐਨਜੀ ਪਲਾਂਟ ਨਾਲ ਸਬੰਧਤ ਕਥਿਤ ਤੌਰ ’ਤੇ ਗਲਤ ਢੰਗ ਨਾਲ ਜਾਰੀ ਕੀਤੀਆਂ ਐਨਓਸੀਆਂ ਦਾ ਮੁੱਦਾ ਪਿੰਡ-ਪਿੰਡ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਚਿੰਤਾਵਾਂ ਨੂੰ ਅਦਾਲਤ ਸਾਹਮਣੇ ਪੂਰੀ ਮਜ਼ਬੂਤੀ ਨਾਲ ਰੱਖਿਆ ਜਾਵੇਗਾ ਅਤੇ ਇਸ ਮਾਮਲੇ ਨੂੰ ਅੰਤ ਤੱਕ ਕਾਨੂੰਨੀ ਤੌਰ ’ਤੇ ਲੜਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਗੂਆਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਨੂੰ ਵੀ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ CNG ਪਲਾਂਟ ਦੇ ਮਾਮਲੇ ਵਿੱਚ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਤੋਂ ਸਜਾਇਆ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਮਾਮਲਾ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਦਾ ਭਕਿਯੂ (ਕਾਦੀਆਂ) ਨੇ ਪਾਵਰਕਾਮ ਦੇ ਐਕਸੀਅਨ ਨੂੰ ਸੌਂਪਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।