12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਸ਼ਕਤੀ ਸਦਨ ਦਾ ਘਿਰਾਓ

ਜਲੰਧਰ, 11 ਸਤੰਬਰ (ਜਸਪਾਲ ਸਿੰਘ)-ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਸ਼ਕਤੀ ਸਦਨ ਦਾ ਘਿਰਾਓ ਕੀਤਾ ਗਿਆ। ਇਸ ਸੰਬੰਧੀ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਜਿੱਥੇ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਕਮਾਦ ਵੀ ਸੁੱਕ ਰਿਹਾ ਹੈ।

ਅਜੀਤ ਡੈਸਕ 12-09-2026
ਜਲੰਧਰ, 11 ਸਤੰਬਰ (ਜਸਪਾਲ ਸਿੰਘ)-ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਸ਼ਕਤੀ ਸਦਨ ਦਾ ਘਿਰਾਓ ਕੀਤਾ ਗਿਆ। ਇਸ ਸੰਬੰਧੀ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਜਿੱਥੇ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਕਮਾਦ ਵੀ ਸੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਝੋਨੇ ਨੂੰ ਆਖਰੀ ਪਾਣੀ ਲੱਗਦਾ ਹੈ ਪਰ ਬਿਜਲੀ ਨਾ ਮਿਲਣ ਕਾਰਨ ਝੋਨਾ ਸੁੱਕਣ ਲੱਗਾ ਹੈ। ਕ੍ਰਿਪਾਲ ਸਿੰਘ ਮੂਸਾਪੁਰ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਕਿਸਾਨਾਂ ਨੂੰ 3 ਘੰਟੇ ਬਿਜਲੀ ਮਿਲ ਰਹੀ ਹੈ ਤੇ ਉਹ ਵੀ ਕੱਟ ਲੱਗ ਕੇ ਮਿਲ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ 8 ਘੰਟੇ ਬਿਜਲੀ ਸਪਲਾਈ ਨਾ ਦਿੱਤੀ ਤਾਂ ਜਥੇਬੰਦੀ ਵੱਡੀ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਜਥੇਬੰਦੀ ਵਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਨਵਾਂਸ਼ਹਿਰ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧੂ, ਤਰਸੇਮ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਜਲੰਧਰ, ਹਰਵਿੰਦਰ ਸਿੰਘ ਢੰਡੋਰ, ਗੁਰਪਾਲ ਸਿੰਘ ਪਾਲਾ ਢੰਡੋਰੀ ਤੇ ਹੋਰ ਬਹੁਤ ਸਾਰੇ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਰੋਸ ਵਜੋਂ ਮਹਿਤਪੁਰ ’ਚ ਫੂਕਿਆ ਪੁਤਲਾ ਅਗਲੀ ਖ਼ਬਰ ਅਜੈ ਫਿਲੌਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਰਜੀਤ ਖੇਤਾਨ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।