14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜਲੰਧਰ ਜਿਮਖਾਨਾ ਕਲੱਬ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੈਕਟਰੀ ਅਮਿਤ ਕੁਕਰੇਜਾ ਵਲੋਂ ਕਲੱਬ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਅਮਿਤ ਕੁਕਰੇਜਾ (ਸੈਕਟਰੀ ਜਿਮਖਾਨਾ ਕਲੱਬ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੀ. ਕੇ. ਯੂ. (ਲੱਖੋਵਾਲ) ਹੋਵੇਗੀ ਧਰਨੇ ’ਚ ਸ਼ਾਮਿਲ-ਦੋਨਾ, ਭਿੰਦਾ ਜਸਵੰਤ ਸਿੰਘ ਸਿੰਘਪੁਰ ਦੋਨਾ ਤੇ ਪਰਮਿੰਦਰ ਸਿੰਘ ਭਿੰਦਾ ਹੈਰੋਇਨ ਅਤੇ ਨਕਦੀ ਸਮੇਤ ... (Ã ਸਫਾ 5 ਦੀ ਬਾਕੀ Æ)

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸ਼ਕਤੀ ਸਦਨ ਜਲੰਧਰ ਬਿਜਲੀ ਘਰ ਵਿਖੇ ਦਿੱਤੇ ਜਾਣ ਵਾਲੇ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਆਪਣੇ ਵੱਡੀ ਗਿਣਤੀ ਕਿਸਾਨਾਂ ਦੇ ਕਾਫਲੇ ਨਾਲ ਸ਼ਾਮਿਲ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਸ.

ਜਸਵੰਤ ਸਿੰਘ ਸਿੰਘਪੁਰ ਦੋਨਾ ਤੇ ਪਰਮਿੰਦਰ ਸਿੰਘ ਭਿੰਦਾ 14-09-2026
ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸ਼ਕਤੀ ਸਦਨ ਜਲੰਧਰ ਬਿਜਲੀ ਘਰ ਵਿਖੇ ਦਿੱਤੇ ਜਾਣ ਵਾਲੇ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਆਪਣੇ ਵੱਡੀ ਗਿਣਤੀ ਕਿਸਾਨਾਂ ਦੇ ਕਾਫਲੇ ਨਾਲ ਸ਼ਾਮਿਲ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਸ. ਹਰਿੰਦਰ ਸਿੰਘ ਲੱਖੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਮੁੱਖ ਚੀਫ ਇੰਜੀਨੀਅਰ ਸ਼ਕਤੀ ਸਦਨ ਜਲੰਧਰ ਵਿਖੇ 14 ਤਰੀਕ ਦਿਨ ਸੋਮਵਾਰ ਨੂੰ ਸਵੇਰੇ 11:0 0 ਵਜੇ ਤੋਂ 3:00 ਵਜੇ ਤਕ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬਿਜਲੀ ਸਿਰਫ ਤਿੰਨ ਘੰਟੇ ਹੀ ਦਿੱਤੀ ਜਾ ਰਹੀ ਹੈ ਤੇ ਵੱਡੇ ਵੱਡੇ ਬਿਜਲੀ ਦੇ ਕੱਟ ਬਿਜਲੀ ਵਿਭਾਗ ਵੱਲੋਂ ਲਗਾਏ ਜਾਂਦੇ ਹਨ। ਜਿਸ ਨਾਲ ਜਿੱਥੇ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਕਮਾਦ ਵੀ ਸੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਘੱਟ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ਗੰਭੀਰ ਮਸਲੇ ’ਤੇ ਪੂਰੀ ਤਰ੍ਹਾਂ ਨਾਲ ਖਾਮੋਸ਼ ਹੈ। ਭਿੰਦਾ ਤੇ ਦੋਨਾ ਨੇ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਵਲੋਂ ਸਮੂਹ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਸਾਨ ਭਰਾਵਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼ਕਤੀ ਸਦਨ ਪਹੁੰਚਣ ਤਾਂ ਜੋ ਸੁੱਤੀ ਹੋਈ ਪੰਜਾਬ ਸਰਕਾਰ ਨੂੰ ਜਗਾਇਆ ਜਾ ਸਕੇ।
ਪਿਛਲੀ ਖ਼ਬਰ ਵਰਿਆਣਾ ਕੂੜਾ ਸੰਭਾਲ ਪ੍ਰੋਜੈਕਟ ਨੂੰ ਲੈ ਕੇ ਨਗਰ ਨਿਗਮ ਦੀ ਸਖ਼ਤੀ- ਕੰਪਨੀ ਨੂੰ ਨੋਟਿਸ ਕੰਮ ਵਿਚ ਢਿੱਲ ਵਰਤਣ ’ਤੇ ਕਾਰਵਾ... ਅਗਲੀ ਖ਼ਬਰ ਐਮ. ਐਸ. ਐਮ.ਈਜ਼. ਨੂੰ ਵੱਡੇ ਉਦਯੋਗਾਂ ਨਾਲ ਜੋੜਨ ਲਈ ਵੈਂਡਰ ਡਿਵੈੱਲਪਮੈਂਟ ਪ੍ਰੋਗਰਾਮ ਅਹਿਮ ਮੰਚ-ਵਨੀਤ ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।