15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਤ ਬਾਬਾ ਲਾਲ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ

ਚੁਗਿੱਟੀ/ਜੰਡੂ ਸਿੰਘਾ, 14 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸੰਤ ਬਾਬਾ ਲਾਲ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਕਤ ਗੁਰੂ ਘਰ ਦੇ ਮੁਖੀ ਸੰਤ ਬੀਬਾ ਸੁਖਵਿੰਦਰ ਕੌਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਨਾ ਦਿੱਤੀ।

ਅਜੀਤ ਡੈਸਕ 15-09-2026
ਚੁਗਿੱਟੀ/ਜੰਡੂ ਸਿੰਘਾ, 14 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸੰਤ ਬਾਬਾ ਲਾਲ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਕਤ ਗੁਰੂ ਘਰ ਦੇ ਮੁਖੀ ਸੰਤ ਬੀਬਾ ਸੁਖਵਿੰਦਰ ਕੌਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਰਨੈਲ ਸਿੰਘ ਕਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਿੰਦਰ ਪਾਲ ਸਿੰਘ ਅਖੰਡ ਕੀਰਤਨੀ ਜਥਾ ਲੁਧਿਆਣਾ, ਭਾਈ ਸਨਬੀਰ ਸਿੰਘ, ਭਗਵਾਨ ਸਿੰਘ ਜੌਹਲ ਪ੍ਰਸਿੱਧ ਵਿਦਵਾਨ ਤੇ ਭਾਈ ਗੁਰਮੀਤ ਸਿੰਘ ਕਥਾਵਾਚਕ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਗੁਰੂ ਵਲੋਂ ਦੱਸੇ ਹੋਏ ਉਪਦੇਸ਼ਾਂ ਨੂੰ ਗ੍ਰਹਿਣ ਕਰਨ ਲਈ ਬੇਨਤੀ ਕੀਤੀ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਮਨਜੀਤ ਸਿੰਘ ਵਲੋਂ ਨਿਭਾਈ ਗਈ। ਇਸ ਦੌਰਾਨ ਰਣਜੀਤ ਸਿੰਘ ਰਾਣਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਗੁਰਚਰਨ ਸਿੰਘ ਨਿਹੰਗ ਸਿੰਘ ਅਕਾਲੀ ਦਲ ਤਰਨਾ ਦਲ, ਜਥੇਦਾਰ ਬਲਜੀਤ ਸਿੰਘ, ਬਾਬਾ ਸਰਬਜੀਤ ਸਿੰਘ ਠੱਕਰਵਾਲ, ਸੰਤ ਬਾਬਾ ਮੋਹਨ ਸਿੰਘ, ਸੰਤ ਲਾਲ ਬੁਬਲਾਨੀ, ਜਤਿੰਦਰ ਸਿੰਘ ਮਝੈਲ, ਜਸਵੀਰ ਸਿੰਘ ਦਕੋਹਾ, ਗੁਰਚਰਨ ਸਿੰਘ ਮੱਕੜ, ਚੱਢਾ, ਅਮਰਜੀਤ ਸਿੰਘ ਕਿਸ਼ਨਪੁਰਾ, ਜਗਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ ਰਾਜ,ਸੁਖਮਨ ਸਿੰਘ, ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਪੁਨੀਤ ਸਿੰਘ, ਸਾਹਿਬ ਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਪ੍ਰਮਿੰਦਰ ਸਿੰਘ ਭਾਟੀਆ,ਲਾਲ ਚੰਦ,ਤ੍ਰਿਪਤਜੋਤ ਸਿੰਘ ਜੋਧਾ, ਰਾਜਬੀਰ ਸਿੰਘ ਖਾਲਸਾ, ਸਮੇਤ ਬਹੁਤ ਸਾਰੀਆਂ ਸੰਗਤਾਂ ਵੱਲੋਂ ਇਸ ਮਹਾਨ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰੀਆਂ ਗਈਆਂ।
ਪਿਛਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।