15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੰਡੀਆਂ ’ਚ ਪੁੱਜਣ ਲੱਗੀ ਝੋਨੇ ਦੀ ਫਸਲ, ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਜਲੰਧਰ, 14 ਸਤੰਬਰ (ਜਤਿੰਦਰ ਪੰਮੀ)–ਝੋਨੇ ਦੀ ਵਾਢੀ ਦਾ ਸੀਜ਼ਨ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਪਰ ਜ਼ਿਲ੍ਹੇ ਅੰਦਰ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ’ਚ ਫਸਲ ਪੁੱਜਣੀ ਸ਼ੁਰੂ ਹੋ ਗਈ। ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਮੰਡੀਆਂ ’ਚ ਬੈਠੇ ਝੋਨਾ ਵਿਕਣ ਦੀ ਉਡੀਕ ਕਰ ਰਹੇ ਹਨ ਹਾਲਾਂਕਿ ਵਿਭਾਗ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਂਦੀ ਹੈ।

ਅਜੀਤ ਡੈਸਕ 15-09-2026
ਜਲੰਧਰ, 14 ਸਤੰਬਰ (ਜਤਿੰਦਰ ਪੰਮੀ)–ਝੋਨੇ ਦੀ ਵਾਢੀ ਦਾ ਸੀਜ਼ਨ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਪਰ ਜ਼ਿਲ੍ਹੇ ਅੰਦਰ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ’ਚ ਫਸਲ ਪੁੱਜਣੀ ਸ਼ੁਰੂ ਹੋ ਗਈ। ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਮੰਡੀਆਂ ’ਚ ਬੈਠੇ ਝੋਨਾ ਵਿਕਣ ਦੀ ਉਡੀਕ ਕਰ ਰਹੇ ਹਨ ਹਾਲਾਂਕਿ ਵਿਭਾਗ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਂਦੀ ਹੈ। ਇਸ ਨਾਲ ਕਿਸਾਨਾਂ ਦੀ ਫਸਲ ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਆਪਣੀ ਲੁੱਟ ਹੋਣ ਦਾ ਖ਼ਦਸ਼ਾ ਸਤਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਸ ਸਾਲ ਝੋਨੇ ਦੀ ਬਿਜਾਈ 20 ਜੂਨ ਦੀ ਬਜਾਏ 10 ਜੂਨ ਤੋਂ ਹੀ ਸ਼ੁਰੂ ਕਰਵਾ ਦਿੱਤੀ ਗਈ ਸੀ, ਜਿਸ ਨਾਲ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ 90 ਦਿਨਾਂ ਅੰਦਰ ਪੱਕ ਕੇ ਤਿਆਰ ਹੋ ਗਈਆਂ ਹਨ। ਫਸਲ ਪੱਕਣ ਕਾਰਨ ਕਿਸਾਨਾਂ ਨੇ ਵਾਢੀ ਸ਼ੁਰੂ ਕਰ ਦਿੱਤੀ ਹੋਈ ਹੈ ਅਤੇ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਕਿਸਾਨ ਝੋਨਾ ਲੈ ਕੇ ਪੁੱਜ ਰਹੇ ਹਨ ਪਰ ਖ਼ਰੀਦ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਉਨ੍ਹਾਂ ਵਿੱਚ ਮੀਂਹ ਹਨੇਰੀ ਦੀ ਸਥਿਤੀ ਵਿੱਚ ਆਪਣੀ ਫਸਲ ਖਰਾਬ ਹੋਣ ਦਾ ਡਰ ਬਣਿਆ ਹੋਇਆ ਹੈ। ਹਾਲਾਂਕਿ ਨਿੱਜੀ ਖਰੀਦਦਾਰ ਮੰਡੀਆਂ ’ਚ ਪੁੱਜ ਰਹੇ ਹਨ ਪਰ ਉਹ ਕਿਸਾਨਾਂ ਨੂੰ ਐੱਮ. ਐੱਸ. ਪੀ. ਤੋਂ ਘੱਟ ਭਾਅ ਦੇ ਰਹੇ ਹਨ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਫਸਰ ਡਾ. ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਇਸ ਵਾਰ 1,72,500 ਏਕੜ ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਅਤੇ ਇਸ ਦਾ ਕੁੱਲ ਉਤਪਾਦਨ 113.6 ਲੱਖ ਮੀਟ੍ਰਿਕ ਟਨ ਹੋਣ ਦੀ ਉਮੀਦ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਮੁਕੇਸ਼ ਚੰਦਰ ਰਾਣੀਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਾਰ ਝੋਨੇ ਦੀ ਬਿਜਾਈ 10 ਦਿਨ ਪਹਿਲਾਂ ਕਰਵਾਈ ਗਈ ਸੀ, ਇਸ ਲਈ ਫਸਲ ਵੀ 10 ਦਿਨ ਪਹਿਲਾਂ ਹੀ ਪੱਕ ਕੇ ਤਿਆਰ ਹੋ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਫਸਲ ਦੀ ਬਿਜਾਈ ਪਹਿਲਾਂ ਕਰਵਾ ਸਕਦੀ ਹੈ ਤਾਂ ਸਰਕਾਰੀ ਖ਼ਰੀਦ ਵੀ ਓਨੇ ਦਿਨ ਪਹਿਲਾਂ ਹੀ ਸ਼ੁਰੂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਆਬੇ ਵਿੱਚ ਆਲੂ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਕਿਸਾਨਾਂ ਨੇ ਆਲੂ ਬੀਜਣ ਲਈ ਖੇਤ ਵੀ ਤਿਆਰ ਕਰਨੇ ਹਨ। ਜੇਕਰ ਉਹ ਸਮੇਂ ਸਿਰ ਫਸਲ ਵੇਚ ਕੇ ਵਿਹਲਾ ਨਹੀਂ ਹੋਵੇਗਾ ਤਾਂ ਆਲੂ ਦੀ ਬਿਜਾਈ ਵੀ ਪੱਛੜ ਜਾਵੇਗੀ। ਕਿਸਾਨ ਆਗੂ ਮੁਕੇਸ਼ ਚੰਦਰ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਕੇਂਦਰ ਤੱਕ ਪਹੁੰਚ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਏ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਨਾ ਰੁਲ਼ਣਾ ਪਵੇ। ਝੋਨੇ ਦੀ ਸਰਕਾਰੀ ਖ਼ਰੀਦ ਸੰਬੰਧੀ ਜਦੋਂ ਡੀ. ਐੱਫ. ਐੱਸ. ਸੀ. ਹਰਵੀਨ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਦਾ ਸਮਾਂ 1 ਅਕਤੂਬਰ ਤੋਂ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ ਵਲੋਂ ਉਦੋਂ ਤੋਂ ਹੀ ਮੰਡੀਆਂ ’ਚੋਂ ਝੋਨਾ ਖਰੀਦਿਆ ਜਾਵੇਗਾ।
ਪਿਛਲੀ ਖ਼ਬਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ 18 ਨੂੰ ਸਜਾਇਆ ਜਾਵੇਗਾ ਬਰਾਤ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।