16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਲੰਮੇ ਬਿਜਲੀ ਕੱਟਾਂ ਵਿਰੁੱਧ ਵਡਾਲਾ ਦੀ ਅਗਵਾਈ ਹੇਠ ਧਰਨਾ

ਨਕੋਦਰ , 15 ਸਤੰਬਰ (ਗੁਰਵਿੰਦਰ ਸਿੰਘ)-ਲੰਮੇ ਬਿਜਲੀ ਕੱਟਾਂ ਅਤੇ ਅਣਨਿਯਮਿਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਅੱਜ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਐਕਸੀਅਨ ਦਫਤਰ ਦੇ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ । ਧਰਨੇ ਦੌਰਾਨ ਕਿਸਾਨਾਂ, ਉਦਯੋਗਪਤੀਆਂ, ਘਰੇਲੂ ਖਪਤਕਾਰਾਂ ਅਤੇ ਆਮ ਲੋਕਾਂ ਨੇ ਇਕੱਠੇ ਹੋ ਕੇ ਸਰਕਾਰ ਤੋਂ ਨਿਰਵਿਘਨ ਬਿਜਲੀ ਸਪਲਾਈ, ਸਹੀ ਅਤੇ ਸਮੇਂ ਸਿਰ ਬਿਜਲੀ ਬਿੱਲ ਜਾਰੀ ਕਰਨ ਅਤੇ ਬਿਜਲੀ ਪ੍ਰਬੰਧਾਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ।

ਅਜੀਤ ਡੈਸਕ 16-09-2026
ਨਕੋਦਰ , 15 ਸਤੰਬਰ (ਗੁਰਵਿੰਦਰ ਸਿੰਘ)-ਲੰਮੇ ਬਿਜਲੀ ਕੱਟਾਂ ਅਤੇ ਅਣਨਿਯਮਿਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਅੱਜ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਐਕਸੀਅਨ ਦਫਤਰ ਦੇ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ । ਧਰਨੇ ਦੌਰਾਨ ਕਿਸਾਨਾਂ, ਉਦਯੋਗਪਤੀਆਂ, ਘਰੇਲੂ ਖਪਤਕਾਰਾਂ ਅਤੇ ਆਮ ਲੋਕਾਂ ਨੇ ਇਕੱਠੇ ਹੋ ਕੇ ਸਰਕਾਰ ਤੋਂ ਨਿਰਵਿਘਨ ਬਿਜਲੀ ਸਪਲਾਈ, ਸਹੀ ਅਤੇ ਸਮੇਂ ਸਿਰ ਬਿਜਲੀ ਬਿੱਲ ਜਾਰੀ ਕਰਨ ਅਤੇ ਬਿਜਲੀ ਪ੍ਰਬੰਧਾਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ। ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰ ਲੰਮੇ ਅਤੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਖ਼ਾਸ ਤੌਰ ’ਤੇ ਝੋਨੇ ਦੇ ਸੀਜ਼ਨ ਅਤੇ ਕਮਜ਼ੋਰ ਮਾਨਸੂਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੈ। ਧਰਨੇ ਦੌਰਾਨ ਸਰਕਾਰ ਤੋਂ ਕਿਸਾਨਾਂ ਨੂੰ ਦਿਨ ਦੇ ਸਮੇਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਬਿਜਲੀ ਦੇ ਲੰਮੇ ਕੱਟਾਂ ਕਾਰਨ ਕਿਸਾਨਾਂ ਵੱਲੋਂ ਡੀਜ਼ਲ ’ਤੇ ਹੋ ਰਹੇ ਵਾਧੂ ਖਰਚੇ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵਧਦੀ ਬਿਜਲੀ ਮੰਗ ਦੇ ਮੁਕਾਬਲੇ ਬਿਜਲੀ ਉਤਪਾਦਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਢੁੱਕਵੇਂ ਕਦਮ ਚੁੱਕਣ ਵਿੱਚ ਨਾਕਾਮ ਰਹੀ ਹੈ। ਇਸ ਦੇ ਨਾਲ ਹੀ ਯੋਗ ਖਪਤਕਾਰਾਂ ਨੂੰ 4–5 ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲ ਭੇਜਣ ਦੀ ਪ੍ਰਥਾ ਤੁਰੰਤ ਖ਼ਤਮ ਕਰਨ ਦੀ ਮੰਗ ਕੀਤੀ ਗਈ। ਧਰਨੇ ਰਾਹੀਂ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਵਾਅਦਿਆਂ ਤੋਂ ਬਾਅਦ ਹੁਣ ਲੋਕ ਸਿਰਫ਼ ਐਲਾਨ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਤੀਜੇ ਚਾਹੁੰਦੇ ਹਨ। ਲੋਕਾਂ ਦੀ ਮੰਗ ਸਪੱਸ਼ਟ ਹੈ—ਪੰਜਾਬ ਨੂੰ ਐਲਾਨ ਨਹੀਂ, ਭਰੋਸੇਯੋਗ ਅਤੇ ਨਿਰਵਿਘਨ ਬਿਜਲੀ, ਸਹੀ ਬਿੱਲ ਅਤੇ ਜਵਾਬਦੇਹ ਸਰਕਾਰ ਚਾਹੀਦੀ ਹੈ।
ਪਿਛਲੀ ਖ਼ਬਰ ਪਿੰਡ ਪੱਤੋ ਕਲਾਂ ਵਿਖੇ ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਅਗਲੀ ਖ਼ਬਰ ਦੂਨ ਵਰਲਡ ਸਕੂਲ ’ਚ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।