ਨਿਰਮਲ ਕੁਟੀਆ ਜੌਹਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ
ਚੁਗਿੱਟੀ/ ਜੰਡੂ ਸਿੰਘਾ,17 ਸਤੰਬਰ (ਨਰਿੰਦਰ ਲਾਗੂ)-ਸਥਾਨਕ ਨਿਰਮਲ ਕੁਟੀਆ ਜੌਹਲਾਂ ਵਿਖੇ ਵੀਰਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਅਜੀਤ ਡੈਸਕ
18-09-2026