ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ, ਚੌਕ ਰੈਣਕ ਬਾਜ਼ਾਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਮਹਿਤਾਬ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ) ਨੇ ਅੰਮ੍ਰਿਤਮਈ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸੰਗਤ ਵਲੋਂ ਗੁਰੂਦਵਾਰਾ ਸਾਹਿਬ ਵਿਖੇ ਰਾਤ ਨੂੰ ਦੀਪ ਮਾਲਾ ਕੀਤੀ ਗਈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਤਿੰਦਰਬੀਰ ਸਿੰਘ ਸਚਦੇਵਾ, ਗੁਰਸ਼ਰਨ ਸਿੰਘ ਕਾਨ੍ਹਪੁਰੀ, ਹਰਪ੍ਰੀਤ ਸਿੰਘ ਸਚਦੇਵਾ, ਦਲਜੀਤ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਰਣਜੋਧ ਸਿੰਘ, ਪਰਮਦੀਪ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ ਅਤੇ ਹੋਰ ਹਾਜ਼ਰ ਸਨ।