19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਰਜਿੰਦਰ ਸੰਧੂ ਤੇ ਸੋਹਨ ਸਿੰਘ ਭਿੰਡਰ ਨੇ ਖੋਲ੍ਹੀ ਪੋਲ

ਦੁਸਾਂਝ ਕਲਾਂ, 18 ਸਤੰਬਰ (ਰਾਮ ਪ੍ਰਕਾਸ਼ ਟੋਨੀ)- ਕਾਂਗਰਸ ਆਗੂ ਫਿਲੌਰ ਰਜਿੰਦਰ ਸਿੰਘ ਸੰਧੂ ਅਤੇ ਸੋਹਨ ਸਿੰਘ ਭਿੰਡਰ ਨੇ ਕਾਂਗਰਸ ਟੀਮ ਸਮੇਤ ਇਲਾਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ‘ ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਸਰਕਾਰੀ ਸਕੂਲਾਂ ਦੀ ਮੌਜੂਦਾ ਸਥਿਤੀ ਲੋਕਾਂ ਦੇ ਸਾਹਮਣੇ ਰੱਖੀ।

ਅਜੀਤ ਡੈਸਕ 19-09-2026
ਦੁਸਾਂਝ ਕਲਾਂ, 18 ਸਤੰਬਰ (ਰਾਮ ਪ੍ਰਕਾਸ਼ ਟੋਨੀ)- ਕਾਂਗਰਸ ਆਗੂ ਫਿਲੌਰ ਰਜਿੰਦਰ ਸਿੰਘ ਸੰਧੂ ਅਤੇ ਸੋਹਨ ਸਿੰਘ ਭਿੰਡਰ ਨੇ ਕਾਂਗਰਸ ਟੀਮ ਸਮੇਤ ਇਲਾਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ‘ ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਸਰਕਾਰੀ ਸਕੂਲਾਂ ਦੀ ਮੌਜੂਦਾ ਸਥਿਤੀ ਲੋਕਾਂ ਦੇ ਸਾਹਮਣੇ ਰੱਖੀ। ਰਜਿੰਦਰ ਸਿੰਘ ਸੰਧੂ ਅਤੇ ਸੋਹਨ ਸਿੰਘ ਭਿੰਡਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕਾ ਵਿੱਚ ਕੁੱਲ 28 ਅਧਿਆਪਕਾਂ ਦੀਆਂ ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 14 ਅਸਾਮੀਆਂ ਖਾਲੀ ਹਨ। ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਕਲਾਂ ਵਿੱਚ 21 ਅਸਾਮੀਆਂ ਵਿੱਚੋਂ 14 ਅਸਾਮੀਆਂ ਖਾਲੀ ਹੋਣ ਦੀ ਜਾਣਕਾਰੀ ਉਨ੍ਹਾਂ ਸਕੂਲ ਪ੍ਰਬੰਧਕਾਂ ਤੋਂ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰਾਂ ਅਤੇ ‘ ਸਿੱਖਿਆ ਕ੍ਰਾਂਤੀ ’ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ । ਪਰ ਦੂਜੇ ਪਾਸੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2021 ਦੇ ਮੁਕਾਬਲੇ ਕਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅਧਿਆਪਕਾਂ ’ਤੇ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ ਅਤੇ ਕਈ ਵਿਦਿਆਰਥੀਆਂ ਦੇ ਨਾਮ ਤਾਂ ਸਕੂਲਾਂ ਵਿੱਚ ਦਰਜ ਹਨ, ਪਰ ਉਨ੍ਹਾਂ ਦੀ ਨਿਯਮਤ ਹਾਜ਼ਰੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਖਾਲੀ ਅਸਾਮੀਆਂ ਭਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਸੋਨੂੰ ਤੇਹਿੰਗ, ਗੁਰਦਿਆ ਸਿੰਘ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਹਿਲੇ ਲੀਡਰਾਂ ਵਾਂਗ ਪਰਚਿਆਂ ਦੀ ਰਾਜਨੀਤੀ ਨਹੀਂ ਕਰਾਂਗਾ : ਇੰਚਾਰਜ ਪਾਲਾ ਜਲਾਲਪੁਰੀਆ ਅਗਲੀ ਖ਼ਬਰ ਲੋਹੀਆਂ ਸ਼ਹਿਰੀ ਆਗੂਆਂ ਵੱਲੋਂ ‘ਆਪ ਇੰਚਾਰਜ ਪਾਲਾ ਜਲਾਲਪੁਰ’ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।