19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਦਾਦਾ-ਦਾਦੀ ਦਿਵਸ ਬੜੇ ਪਿਆਰ ਨਾਲ ਮਨਾਇਆ

ਨਕੋਦਰ, 18 ਸਤੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਦਾਦਾ-ਦਾਦੀ ਦਿਵਸ ਬੜੇ ਉਤਸ਼ਾਹ, ਪਿਆਰ ਤੇ ਸਨੇਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਤੇ ਨਾਨਾ-ਨਾਨੀ ਪ੍ਰਤੀ ਸਤਿਕਾਰ, ਪਿਆਰ ਅਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ।

ਅਜੀਤ ਡੈਸਕ 19-09-2026
ਨਕੋਦਰ, 18 ਸਤੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਦਾਦਾ-ਦਾਦੀ ਦਿਵਸ ਬੜੇ ਉਤਸ਼ਾਹ, ਪਿਆਰ ਤੇ ਸਨੇਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਦਾਦਾ-ਦਾਦੀ ਤੇ ਨਾਨਾ-ਨਾਨੀ ਪ੍ਰਤੀ ਸਤਿਕਾਰ, ਪਿਆਰ ਅਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ।ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸੁੰਦਰ ਨਾਚ, ਗੀਤ, ਕਵਿਤਾਵਾਂ ਤੇ ਵਿਸ਼ੇਸ਼ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਨੇ ਦਾਦਾ-ਦਾਦੀ ਅਤੇ ਪੋਤੇ-ਪੋਤੀਆਂ ਵਿਚਕਾਰਲੇ ਪਿਆਰ ਭਰੇ ਤੇ ਅਟੁੱਟ ਰਿਸ਼ਤੇ ਨੂੰ ਬਹੁਤ ਹੀ ਖੂਬਸੂਰਤੀ ਨਾਲ ਦਰਸਾਇਆ। ਦਾਦਾ-ਦਾਦੀ ਨੇ ਵੀ ਬੜੇ ਉਤਸ਼ਾਹ ਨਾਲ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵਿੱਚ ਭਾਗ ਲਿਆ। ਸਮਾਗਮ ਨੇ ਬੱਚਿਆਂ ਨੂੰ ਪਿਆਰ, ਸਤਿਕਾਰ, ਸ਼ੁਕਰਾਨਾ ਅਤੇ ਪਰਿਵਾਰਕ ਏਕਤਾ ਵਰਗੇ ਮਹੱਤਵਪੂਰਨ ਮੁੱਲਾਂ ਨਾਲ ਜੋੜਿਆ। ਇਹ ਦਿਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਦਾਦਾ-ਦਾਦੀ ਲਈ ਖੁਸ਼ੀਆਂ ਭਰੀਆਂ ਅਤੇ ਅਭੁੱਲ ਯਾਦਾਂ ਛੱਡ ਗਿਆ।
ਪਿਛਲੀ ਖ਼ਬਰ ਸ਼ਾਹਕੋਟ ਵਿਖੇ ‘ਸ੍ਰੀ ਗਣੇਸ਼ ਉਤਸਵ’ ਸਮਾਗਮ ’ਚ ਵਿਧਾਇਕ ਸ਼ੇਰੋਵਾਲੀਆ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਪਹਿਲੇ ਲੀਡਰਾਂ ਵਾਂਗ ਪਰਚਿਆਂ ਦੀ ਰਾਜਨੀਤੀ ਨਹੀਂ ਕਰਾਂਗਾ : ਇੰਚਾਰਜ ਪਾਲਾ ਜਲਾਲਪੁਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।