20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਰਿੰਦਰ ਬੀਬਾ ਯਾਦਗਾਰੀ ਮੇਲਾ ਕੁਰੀਤੀਆਂ ਨੂੰ ਦੂਰ ਕਰਨ ਦਾ ਸੱਦਾ ਦੇਵੇਗਾ- ਨਿਧੜਕ

ਸ਼ਾਹਕੋਟ, 19 ਸਤੰਬਰ (ਸੁਖਦੀਪ ਸਿੰਘ)- ਸੱਭਿਆਚਾਰਕ ਤੇ ਖੇਡ ਮੇਲੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਕਤ ਵਿਚਾਰ ਗੀਤਕਾਰ ਗੁਰਨਾਮ ਸਿੰਘ ਨਿਧੜਕ ਨੇ ਸੰਗੀਤ ਪ੍ਰੇਮੀਆਂ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦੇਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਗੁਰਨਾਮ ਸਿੰਘ ਨਿਧੜਕ 20-09-2026
ਸ਼ਾਹਕੋਟ, 19 ਸਤੰਬਰ (ਸੁਖਦੀਪ ਸਿੰਘ)- ਸੱਭਿਆਚਾਰਕ ਤੇ ਖੇਡ ਮੇਲੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਕਤ ਵਿਚਾਰ ਗੀਤਕਾਰ ਗੁਰਨਾਮ ਸਿੰਘ ਨਿਧੜਕ ਨੇ ਸੰਗੀਤ ਪ੍ਰੇਮੀਆਂ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦੇਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼ਾਹਕੋਟ ਦੇ ਪਿੰਡ ਸਾਦਿਕਪੁਰ ਵਿਖੇ 3 ਅਕਤੂਬਰ ਦਿਨ ਸਨਿਚਰਵਾਰ ਨੂੰ ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਮਰਹੂਮ ਨਰਿੰਦਰ ਬੀਬਾ ਦੀ ਯਾਦ ’ਚ ਕਰਵਾਇਆ ਜਾ ਰਿਹਾ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਕੁਰੀਤੀਆਂ ਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਮੇਲੇ ’ਚ ਜਿੱਥੇ ਪੰਜਾਬ ਦੇ ਦਰਜਨਾਂ ਨਾਮਵਰ ਗਾਇਕ ਮਰਹੂਮ ਲੋਕ ਗਾਇਕਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ, ਉੱਥੇ ਪੰਜਾਬ ਦੀਆਂ ਨਾਮਵਰ ਸਿਆਸੀ ਹਸਤੀਆਂ ਵੀ ਮੇਲੇ ਵਿਚ ਸ਼ਿਰਕਤ ਕਰਨਗੀਆਂ।
ਪਿਛਲੀ ਖ਼ਬਰ ਮਨਸੂਰਪੁਰ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕ ਦੌੜਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸ਼ੁਰੂ ਕਰ ਕੇ ਕਿਸਾਨਾਂ ਦੀ ਲੁੱਟ ਨੂੰ ਤਰੁੰਤ ਰੋਕੇ-ਕਿਸਾਨ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।