ਸੱਪ ਦੇ ਡੰਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ
ਗੁਰਾਇਆ, 19 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਅੰਤਰਰਾਸ਼ਟਰੀ ਸੱਪ ਦੇ ਡੰਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੜਾ ਪਿੰਡ ਵਿਖੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੱਪ ਦੇ ਡੰਗ ਤੋਂ ਬਚਾਅ, ਸਾਵਧਾਨੀਆਂ ਅਤੇ ਮੁੱਢਲੀ ਸਹਾਇਤਾ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
20-09-2026