20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਾਹਕੋਟ ਹਲਕੇ ਦੇ ਪ੍ਰਮੁੱਖ ‘ਆਪ’ ਆਗੂ ‘ਯੁੱਧ ਨਸ਼ਿਆਂ ਵਿਰੁੁੱਧ’ ਪ੍ਰੋਗਰਾਮ ’ਚ ਰਹੇ ਗ਼ੈਰ ਹਾਜ਼ਰ

ਸ਼ਾਹਕੋਟ, 19 ਸਤੰਬਰ (ਦਲਜੀਤ ਸਿੰਘ ਸਚਦੇਵਾ)-ਬੀਤੇ ਦਿਨੀਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਮਲਸੀਆਂ ਵਿਖੇ ਯੁੱਧ ਨਸ਼ਿਆਂ ਵਿਰੁੁੱਧ ਮੁਹਿੰਮ ਤਹਿਤ ਕਰਵਾਏ ਵਿਸ਼ੇਸ਼ ਪ੍ਰੋਗਰਾਮ ’ਚ ਸ਼ਾਹਕੋਟ ਹਲਕੇ ਦੇ ਕਈ ਪ੍ਰਮੁੱਖ ‘ਆਪ’ ਆਗੂਆਂ ਦੀ ਗ਼ੈਰ ਹਾਜ਼ਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਵਲੋਂ ਨਵੇਂ ਲਗਾਏ ਹਲਕਾ ਇੰਚਾਰਜ ਪਾਲਾ ਜਲਾਲਪੁਰੀਆ ਪ੍ਰੋਗਰਾਮ ’ਚ ਮੌਜੂਦ ਸਨ ਜਦ ਕਿ ਸ਼ਾਹਕੋਟ ਹਲਕੇ ਵਿਚ ‘ਆਪ’ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ, ਸਾਬਕਾ ‘ਆਪ’ ਹਲਕਾ ਇੰਚਾਰਜ ਪਿੰਦਰ ਪੰਡੋਰੀ, ਐੱਸ.

ਅਜੀਤ ਡੈਸਕ 20-09-2026
ਸ਼ਾਹਕੋਟ, 19 ਸਤੰਬਰ (ਦਲਜੀਤ ਸਿੰਘ ਸਚਦੇਵਾ)-ਬੀਤੇ ਦਿਨੀਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਮਲਸੀਆਂ ਵਿਖੇ ਯੁੱਧ ਨਸ਼ਿਆਂ ਵਿਰੁੁੱਧ ਮੁਹਿੰਮ ਤਹਿਤ ਕਰਵਾਏ ਵਿਸ਼ੇਸ਼ ਪ੍ਰੋਗਰਾਮ ’ਚ ਸ਼ਾਹਕੋਟ ਹਲਕੇ ਦੇ ਕਈ ਪ੍ਰਮੁੱਖ ‘ਆਪ’ ਆਗੂਆਂ ਦੀ ਗ਼ੈਰ ਹਾਜ਼ਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਵਲੋਂ ਨਵੇਂ ਲਗਾਏ ਹਲਕਾ ਇੰਚਾਰਜ ਪਾਲਾ ਜਲਾਲਪੁਰੀਆ ਪ੍ਰੋਗਰਾਮ ’ਚ ਮੌਜੂਦ ਸਨ ਜਦ ਕਿ ਸ਼ਾਹਕੋਟ ਹਲਕੇ ਵਿਚ ‘ਆਪ’ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ, ਸਾਬਕਾ ‘ਆਪ’ ਹਲਕਾ ਇੰਚਾਰਜ ਪਿੰਦਰ ਪੰਡੋਰੀ, ਐੱਸ.ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰਜਿੰਦਰ ਸਿੰਘ ਭੁੱਲਰ ਦੀ ਗ਼ੈਰ ਹਾਜ਼ਰੀ ਸੰਬੰਧੀ ਵੱਖ-ਚੱਖ ਚਰਚਾਵਾਂ ਹੁੰਦੀਆਂ ਰਹੀਆਂ। ਇਸ ਤੋਂ ਇਲਾਵਾ ‘ਆਪ’ ਦੇ ਕਈ ਬਲਾਕ ਪ੍ਰਧਾਨ ਤੇ ਕੌਂਸਲਰ ਵੀ ਪ੍ਰੋਗਰਾਮ ਵਿਚ ਨਜ਼ਰ ਨਹੀਂ ਆਏ। ਪਾਰਟੀ ਆਗੂਆਂ ਦੀ ਆਪਸੀ ਧੜੇਬੰਦੀ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਉਕਤ ਆਗੂਆਂ ਵਿਚਕਾਰ ਮਤਭੇਦ ਤੇ ਧੜੇਬੰਦੀ ਜਾਰੀ ਰਹੀ ਤਾਂ ਪਾਰਟੀ ਨੂੰ ਚੋਣਾਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਛਲੀ ਖ਼ਬਰ ਬਲਦੇਵ ਸਿੰਘ ਖਹਿਰਾ ਨੂੰ ‘ਚੋਣ ਮਨੋਰਥ ਪੱਤਰ ਕਮੇਟੀ’ ਦਾ ਮੈਂਬਰ ਨਿਯੁਕਤ ਹੋਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਜਸ਼ਨ-ਏ-ਇਨਕਲਾਬ ’ਚ ਸ਼ਾਮਿਲ ਹੋਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ-ਚਕਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।