21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਹੋਈ ਇਕੱਤਰਤਾ

ਜਲੰਧਰ, 20 ਸਤੰਬਰ (ਐੱਮ. ਐੱਸ.

ਅਜੀਤ ਡੈਸਕ 21-09-2026
ਜਲੰਧਰ, 20 ਸਤੰਬਰ (ਐੱਮ.ਐੱਸ. ਲੋਹੀਆ) ਸੋਡਲ ਮੇਲੇ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਦੀ ਸਾਂਝੀ ਇਕੱਤਰਤਾ ਕੁਲਦੀਪ ਸਿੰਘ ਪਾਇਲਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੇਲੇ ’ਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਲੰਗਰ ਅਤੇ ਹੋਰ ਪ੍ਰਬੰਧ ਸੰਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ। ਵੱਖੋ-ਵੱਖਰੇ ਕੰਮ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਹਲਾਤਾਂ ਅਤੇ ਮਰਯਾਦਾ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿਖੇ 24 ਘੰਟੇ ਸੇਵਾ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਮੇਲੇ ਦੌਰਾਨ ਮਹੌਲ ਵਿਗਾੜਨ ਦੀਆਂ ਹੁੰਦੀਆਂ ਕੋਸ਼ਿਸ਼ਾਂ ਪ੍ਰਤੀ ਸੁਚੇਤ ਰਹਿਣ ਸੰਬੰਧੀ ਵੀ ਵਿਚਾਰ-ਵਿਟਾਂਦਰਾ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ, ਕਿ ਸ਼ਰਾਰਤੀ ਅਨਸਰਾਂ ’ਤੇ ਨਿਗਰਾਨੀ ਰੱਖੀ ਜਾਵੇ, ਤਾਂ ਜੋ ਸ਼ਹਿਰ ਅੰਦਰ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਅਮਰਜੀਤ ਸਿੰਘ (ਕਿਸ਼ਨਪੁਰਾ ), ਮਨਿੰਦਰਪਾਲ ਸਿੰਘ ਗੁੰਬਰ, ਸੁਰਿੰਦਰ ਸਿੰਘ ਬਿੱਟੂ, ਮਾਸਟਰ ਅਮਰੀਕ ਸਿੰਘ ਨਿਹੰਗਸਿੰਘ, ਭਵਨਦੀਪ ਸਿੰਘ ਨਿਹੰਗਸਿੰਘ, ਬਘੇਲ ਸਿੰਘ ਨਿਹੰਗਸਿੰਘ, ਗੁਰਜੀਤ ਸਿੰਘ ਮਰਵਾਹਾ, ਜਸਵਿੰਦਰ ਸਿੰਘ ਜੱਸਾ, ਜਸਵਿੰਦਰ ਸਿੰਘ ਸਭਰਵਾਲ, ਪ੍ਰਭਸ਼ਰਨ ਸਿੰਘ ਮੱਕੜ, ਭਵਨੀਤ ਸਿੰਘ ਵਾਲੀਆ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਦੌਰਾਨ 150 ਤੋਂ ਵੱਧ ਵਿਅਕਤੀਆਂ ਨੇ ਕਰਵਾਈ ਜਾਂਚ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਹੋਈ ਮੀਟਿੰਗ 18 ਅਕਤੂਬਰ ਨੂੰ ਅੰਮ੍ਰਿਤਸਰ ਲਈ ਜਾਵੇਗੀ ਵਿਸ਼ਾਲ ਬੱਸ ਯਾਤਰਾ-ਵਿਪਨ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।