23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਲਕਾ ਨਕੋਦਰ ਦੇ ਪਿੰਡ ਮੁਆਈ ਵਿਖੇ ਸਰਕਾਰੀ ਸਕੂਲ ਤੇ ਡਾਕਖਾਨੇ ਦੇ ਬਾਹਰ ਗੰਦਗੀ ਤੋਂ ਪਿੰਡ ਵਾਸੀ ਪ੍ਰੇਸ਼ਾਨ ਸਫ਼ਾਈ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਡਰ

ਬਿਲਗਾ, 22 ਸਤੰਬਰ (ਤਜਿੰਦਰ ਕੁਮਾਰ)- ਹਲਕਾ ਨਕੋਦਰ ਦੇ ਅਧੀਨ ਆਉਂਦੇ ਪਿੰਡ ਮੁਆਈ ਵਿਖੇ ਸਥਿਤ ਸਰਕਾਰੀ ਸਕੂਲ ਅਤੇ ਪੋਸਟ ਆਫ਼ਿਸ ਦੇ ਬਾਹਰ ਲੰਮੇ ਸਮੇਂ ਤੋਂ ਸਫ਼ਾਈ ਦੇ ਇੰਤਜ਼ਾਮ ਨਾ ਹੋਣ ਕਾਰਨ ਆਲੇ-ਦੁਆਲੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸਰਕਾਰੀ ਅਦਾਰਿਆਂ ਦੀ ਇਸ ਮਾੜੀ ਹਾਲਤ ਕਰਕੇ ਜਿੱਥੇ ਸਕੂਲ ਵਿੱਚ ਪੜ੍ਹਨ ਆਉਂਦੇ ਛੋਟੇ-ਛੋਟੇ ਬੱਚਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਡਾਕਖਾਨੇ ਵਿੱਚ ਆਪਣੇ ਰੋਜ਼ਾਨਾ ਦੇ ਕੰਮ-ਕਾਜ ਲਈ ਆਉਣ ਵਾਲੇ ਪਿੰਡ ਵਾਸੀ ਵੀ ਪਰੇਸ਼ਾਨ ਹਨ।

ਅਜੀਤ ਡੈਸਕ 23-09-2026
ਬਿਲਗਾ, 22 ਸਤੰਬਰ (ਤਜਿੰਦਰ ਕੁਮਾਰ)- ਹਲਕਾ ਨਕੋਦਰ ਦੇ ਅਧੀਨ ਆਉਂਦੇ ਪਿੰਡ ਮੁਆਈ ਵਿਖੇ ਸਥਿਤ ਸਰਕਾਰੀ ਸਕੂਲ ਅਤੇ ਪੋਸਟ ਆਫ਼ਿਸ ਦੇ ਬਾਹਰ ਲੰਮੇ ਸਮੇਂ ਤੋਂ ਸਫ਼ਾਈ ਦੇ ਇੰਤਜ਼ਾਮ ਨਾ ਹੋਣ ਕਾਰਨ ਆਲੇ-ਦੁਆਲੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸਰਕਾਰੀ ਅਦਾਰਿਆਂ ਦੀ ਇਸ ਮਾੜੀ ਹਾਲਤ ਕਰਕੇ ਜਿੱਥੇ ਸਕੂਲ ਵਿੱਚ ਪੜ੍ਹਨ ਆਉਂਦੇ ਛੋਟੇ-ਛੋਟੇ ਬੱਚਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਡਾਕਖਾਨੇ ਵਿੱਚ ਆਪਣੇ ਰੋਜ਼ਾਨਾ ਦੇ ਕੰਮ-ਕਾਜ ਲਈ ਆਉਣ ਵਾਲੇ ਪਿੰਡ ਵਾਸੀ ਵੀ ਪਰੇਸ਼ਾਨ ਹਨ। ਇਲਾਕਾ ਨਿਵਾਸੀਆਂ ਨੇ ਰੋਸ ਪ੍ਰਗਟਾਉਂਦਿਆਂ ਦੱਸਿਆ ਕਿ ਇਨ੍ਹਾਂ ਸਰਕਾਰੀ ਇਮਾਰਤਾਂ ਅਤੇ ਇਹਨਾਂ ਦੇ ਨੇੜੇ-ਤੇੜੇ ਦੀ ਸਫ਼ਾਈ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਮੱਛਰਾਂ ਤੇ ਬਦਬੂ ਦਾ ਪ੍ਰਕੋਪ ਵਧ ਰਿਹਾ ਹੈ, ਜਿਸ ਨਾਲ ਪਿੰਡ ਵਿੱਚ ਕੋਈ ਭਿਆਨਕ ਬੀਮਾਰੀ ਫੈਲਣ ਦਾ ਖਦਸ਼ਾ ਲਗਾਤਾਰ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਸਕੂਲ ਤੇ ਪੋਸਟ ਆਫ਼ਿਸ ਦੇ ਆਲੇ-ਦੁਆਲੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ। ਜਦ ਇਸ ਸਬੰਧੀ ਪਿੰਡ ਮੁਆਈ ਦੇ ਸਰਪੰਚ ਨਾਲ ਗੱਲ-ਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਲਦ ਹੀ ਨਰੇਗਾ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਇਨ੍ਹਾਂ ਸਰਕਾਰੀ ਇਮਾਰਤਾਂ ਸਮੇਤ ਆਲੇ-ਦੁਆਲੇ ਦੀ ਪੂਰੀ ਸਫ਼ਾਈ ਕਰਵਾ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਚਤਾਮਲੀ ਵਿਖੇ 5 ਅਕਤੂਬਰ ਤੋਂ ਸ਼ੁਰੂ ਹੋਵੇਗਾ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ ਸੰਤੁਲਿਤ ਜੀਵਨ ਜਿਊਣ ਦੀ ਕਲਾ ਸਿਖਾਉਂਦਾ ਹੈ ਆਯੁਰਵੇਦ-ਡਾ. ਮਨੂੰ ਹੱਲਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।