24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਰਵਿੰਦਰ ਕੁਮਾਰ ਰਾਜੂ ਬਣੇ ‘ਆਪ’ ਯੂਥ ਵਿੰਗ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ

ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਹਰਵਿੰਦਰ ਕੁਮਾਰ ਰਾਜੂ ਵਾਸੀ ਸ਼ਾਹਕੋਟ ਨੂੰ ਯੂਥ ਵਿੰਗ ਹਲਕਾ ਸ਼ਾਹਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਹਰਵਿੰਦਰ ਕੁਮਾਰ ਰਾਜੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 24-09-2026
ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਹਰਵਿੰਦਰ ਕੁਮਾਰ ਰਾਜੂ ਵਾਸੀ ਸ਼ਾਹਕੋਟ ਨੂੰ ਯੂਥ ਵਿੰਗ ਹਲਕਾ ਸ਼ਾਹਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਹਰਵਿੰਦਰ ਕੁਮਾਰ ਰਾਜੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ਲਈ ਹਰਵਿੰਦਰ ਕੁਮਾਰ ਰਾਜੂ ਨੇ ਅਜੈ ਕੌਲ ਜੁਆਇੰਟ ਸਕੱਤਰ ਪੰਜਾਬ, ਗਗਨਦੀਪ ਸਿੰਘ ਚਕਰਾਲਾ ਜ਼ਿਲ੍ਹਾ ਪ੍ਰਧਾਨ, ਸੰਦੀਪ ਗੁਮਟਾਲਾ ਜ਼ਿਲ੍ਹਾ ਸਕੱਤਰ, ਹਲਕਾ ਇੰਚਾਰਜ ਪਾਲਾ ਜਲਾਲਪੁਰੀ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਸਵਿੰਦਰ ਸਿੰਘ ਸੋਨੂੰ, ਸਾਬਕਾ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਅਤੇ ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਜਸਵੀਰ ਸਿੰਘ ਜਲਾਲਪੁਰੀ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਪਿੰਡ ਜਾਣੀਆਂ ਚਾਹਲ ’ਚ ਵਿਕਾਸ ਕਾਰਜਾਂ ਦੀ ਰਫ਼ਤਾਰ ਰਹੇਗੀ ਤੇਜ਼-ਸਰਪੰਚ ਰਾਣਾ ਜਾਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।