26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਤਿਗੁਰੂ ਕਬੀਰ ਸਾਹਿਬ ਬਾਰੇ ਅਪਮਾਨਜਨਕ ਸ਼ਬਦ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ-ਮਹਿੰਦਰ ਭਗਤ

ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਤਿਗੁਰੂ ਕਬੀਰ ਸਾਹਿਬ ਬਾਰੇ ਮਨੂੰ ਭਈਆ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਮਹਾਨ ਸੰਤ, ਸਮਾਜ ਸੁਧਾਰਕ ਅਤੇ ਮਨੁੱਖਤਾ ਨੂੰ ਪਿਆਰ, ਭਾਈਚਾਰੇ ਤੇ ਬਰਾਬਰੀ ਦਾ ਸੰਦੇਸ਼ ਦੇਣ ਵਾਲੇ ਯੁੱਗਪੁਰਸ਼ ਸਨ।

ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ। 26-09-2026
ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਤਿਗੁਰੂ ਕਬੀਰ ਸਾਹਿਬ ਬਾਰੇ ਮਨੂੰ ਭਈਆ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਮਹਾਨ ਸੰਤ, ਸਮਾਜ ਸੁਧਾਰਕ ਅਤੇ ਮਨੁੱਖਤਾ ਨੂੰ ਪਿਆਰ, ਭਾਈਚਾਰੇ ਤੇ ਬਰਾਬਰੀ ਦਾ ਸੰਦੇਸ਼ ਦੇਣ ਵਾਲੇ ਯੁੱਗਪੁਰਸ਼ ਸਨ। ਉਨ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨੂੰ ਕਿਸੇ ਵੀ ਰੂਪ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਅਸਲ ਵਿੱਚ ਅਜਿਹੀ ਟਿੱਪਣੀ ਕੀਤੀ ਗਈ ਹੈ ਤਾਂ ਸਬੰਧਤ ਤੱਥਾਂ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਾਰੇ ਵਰਗਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭੜਕਾਊ ਬਿਆਨਬਾਜ਼ੀ ਤੋਂ ਬਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅੰਡਰ-14 ਕ੍ਰਿਕਟ ਟਰਾਇਲ ’ਚ 308 ਖਿਡਾਰੀਆਂ ਨੇ ਦਿਖਾਇਆ ਹੁਨਰ ਅਗਲੀ ਖ਼ਬਰ ਇਤਿਹਾਸਕ ਹੋਵੇਗੀ 30 ਦੀ ਅਮਿਤ ਸ਼ਾਹ ਦੀ ਰੈਲੀ - ਦਿਨੇਸ਼ ਢੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।