26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੁਰਿੰਦਰ ਕੁਮਾਰ ਦੀ ਜੂਡੋ ਵਰਲਡ ਚੈਂਪੀਅਨਸ਼ਿਪ ਲਈ ਰੈਫਰੀ ਵਜੋਂ ਚੋਣ

ਜਲੰਧਰ, 25 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਜਲੰਧਰ ਦੇ ਲੈਕਚਰਾਰ ਸਰੀਰਕ ਸਿੱਖਿਆ ਸੁਰਿੰਦਰ ਕੁਮਾਰ ਦੀ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਹੋਰ ਮਹੱਤਵਪੂਰਨ ਉਪਲਬਧੀ ਸਾਹਮਣੇ ਆਈ ਹੈ।

ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਜਲੰਧਰ ਦੇ ਲੈਕਚਰਾਰ ਸਰੀਰਕ ਸਿੱਖਿਆ ਸੁਰਿੰਦਰ ਕੁਮਾਰ ਦੀ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਹੋਰ ਮਹੱਤਵਪੂਰਨ ਉਪਲਬਧੀ ਸਾਹਮਣੇ ਆਈ ਹੈ। ਉਨ੍ਹਾਂ ਦੀ ਜੂਡੋ ਵਰਲਡ ਚੈਂਪੀਅਨਸ਼ਿਪ ਲਈ 2026 ਲਈ ਬਤੌਰ ਅੰਤਰਰਾਸ਼ਟਰੀ ਜੂਡੋ ਰੈਫਰੀ ਚੋਣ ਹੋਈ ਹੈ। ਇਹ ਵਿਸ਼ਵ ਪੱਧਰੀ ਜੂਡੋ ਚੈਂਪੀਅਨਸ਼ਿਪ 24 ਸਤੰਬਰ ਤੋਂ 28 ਸਤੰਬਰ 2026 ਤੱਕ ਤਬਿਲਿਸੀ, ਜਾਰਜੀਆ ਵਿਖੇ ਕਰਵਾਈ ਜਾ ਰਹੀ ਹੈ। ਇਸ ਵੱਕਾਰੀ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਰੈਫਰੀ ਵਜੋਂ ਚੋਣ ਹੋਣਾ ਸੁਰਿੰਦਰ ਕੁਮਾਰ ਦੀ ਖੇਡ ਖੇਤਰ ਵਿੱਚ ਲੰਬੇ ਸਮੇਂ ਦੀ ਮਿਹਨਤ, ਤਜਰਬੇ ਅਤੇ ਅੰਤਰਰਾਸ਼ਟਰੀ ਪੱਧਰ ਦੀ ਯੋਗਤਾ ਦਾ ਪ੍ਰਤੀਕ ਹੈ।ਸੁਰਿੰਦਰ ਕੁਮਾਰ ਵਲੋਂ ਜੂਡੋ ਖੇਡ ਦੀ ਪ੍ਰਫੁੱਲਤਾ ਅਤੇ ਖਿਡਾਰੀਆਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਨੂੰ ਖੇਡ ਜਗਤ ਵਿੱਚ ਵਿਸ਼ੇਸ਼ ਸਨਮਾਨ ਮਿਲ ਰਿਹਾ ਹੈ। ਉਨ੍ਹਾਂ ਦੀ ਇਸ ਚੋਣ ਨਾਲ ਜਲੰਧਰ ਜ਼ਿਲ੍ਹੇ, ਪੰਜਾਬ ਅਤੇ ਸਰਕਾਰੀ ਸਕੂਲ ਸਿੱਖਿਆ ਵਿਭਾਗ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਹੋਇਆ ਹੈ। ਇਸ ਮੌਕੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਅਮਰਜੀਤ ਸ਼ਾਸ਼ਤਰੀ, ਸਤੀਸ਼ ਕੁਮਾਰ, ਪਰਮਜੀਤ ਸਿੰਘ, ਨਵਜੋਤ ਸਿੰਘ, ਅਮਨਦੀਪ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ, ਨਰੇਸ਼ ਕੁਮਾਰ , ਸੁਲਿੰਦਰ ਸਿੰਘ, ਪੰਜਾਬ ਜੂਡੋ ਐਸੋਸੀਏਸ਼ਨ ਦੇ ਅਹੁਦੇਦਾਰਾ ਅਤੇ ਹੋਰ ਵੀ ਜੂਡੋ ਪ੍ਰੇਮੀਆ ਵਲੋਂ ਸੁਰਿੰਦਰ ਕੁਮਾਰ ਨੂੰ ਇਸ ਮਾਣਮੱਤੀ ਉਪਲਬਧੀ ਲਈ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸੋਢਲ ਮੇਲੇ ਮੌਕੇ ਹਰਿੰਦਰ ਸਿੰਘ ਢੀਂਡਸਾ ਤੇ ਸਾਥੀਆਂ ਵਲੋਂ ਸਟੇਜ ਲਗਾ ਕੇ ਸੰਗਤਾਂ ਦਾ ਸਵਾਗਤ ਅਗਲੀ ਖ਼ਬਰ ਔਰਤਾਂ ਦੀ ਸਿਹਤ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।