26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ’ਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ-ਡਾ. ਚੱਬੇਵਾਲ

ਫਗਵਾੜਾ, 25 ਸਤੰਬਰ (ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਭੁੱਲਾਰਾਏ ਪਿੰਡ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਪੰਜਾਬ ‘ਚ 1.

ਅਜੀਤ ਡੈਸਕ 26-09-2026
ਫਗਵਾੜਾ, 25 ਸਤੰਬਰ (ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਭੁੱਲਾਰਾਏ ਪਿੰਡ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਪੰਜਾਬ ‘ਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ ਤੇ ਕਰੀਬ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਯੋਗ ਪਰਿਵਾਰਾਂ ਨੂੰ ਸਰਕਾਰੀ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ | ਉਨ੍ਹਾਂ ਮੁਤਾਬਿਕ 17 ਸਤੰਬਰ ਤੱਕ 3,53,397 ਲਾਭਪਾਤਰੀਆਂ ਵੱਲੋਂ ਕੈਸ਼ਲੈੱਸ ਇਲਾਜ ਦੀ ਸਹੂਲਤ ਲਈ ਜਾ ਚੁੱਕੀ ਹੈ| ਡਾ. ਚੱਬੇਵਾਲ ਨੇ ਯੋਗ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾ ਕੇ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮੈਂਬਰ ਪੰਚਾਇਤ ਮੋਹਣ ਲਾਲ ਦੀ ਮੌਤ ਮਾਮਲੇ ’ਚ ਸਮਰਾੜੀ ਚੌਕ ਅੱਪਰਾ ’ਚ ਧਰਨਾ ਅਗਲੀ ਖ਼ਬਰ ਬਲਾਕ ਢਿਲਵਾਂ ਨੂੰ ਫਾਇਰ ਬ੍ਰਿਗੇਡ ਗੱਡੀ ਮੁਹੱਈਆ ਕਰਵਾਏ ਜਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।