‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਸੈਂਟਰਲ ਹਲਕੇ ਦੀਆਂ ਹਜ਼ਾਰਾਂ ਔਰਤਾਂ ਨੂੰ ਮਿਲਿਆ ਲਾਭ-ਕੋਹਲੀ
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)–‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਆਤਮ-ਨਿਰਭਰਤਾ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ।
ਆ
ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ।
03-10-2026
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)–‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਆਤਮ-ਨਿਰਭਰਤਾ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ। ਕੋਹਲੀ ਨੇ ਕਿਹਾ ਕਿ ਸੈਂਟਰਲ ਹਲਕੇ ਦੀਆਂ ਹਜ਼ਾਰਾਂ ਔਰਤਾਂ ਨੂੰ ਅੱਜ ਇਸ ਯੋਜਨਾ ਦਾ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਨਮਾਨ ਰਾਸ਼ੀ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਹੁੰਚਣ ਨਾਲ ਪਾਰਦਰਸ਼ਤਾ ਯਕੀਨੀ ਬਣਦੀ ਹੈ ਅਤੇ ਔਰਤਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਆਰਥਿਕ ਸਹਾਇਤਾ ਮਿਲਦੀ ਹੈ। ਨਿਤਿਨ ਕੋਹਲੀ ਨੇ ਦੱਸਿਆ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਔਰਤਾਂ ਨੂੰ ਉਨ੍ਹਾਂ ਦੀ ਸ਼੍ਰੇਣੀ ਅਨੁਸਾਰ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਆਮ ਵਰਗ ਦੀਆਂ ਯੋਗ ਔਰਤਾਂ ਨੂੰ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 4,500 ਰੁਪਏ ਦੀ ਸਨਮਾਨ ਰਾਸ਼ੀ ਮਿਲ ਰਹੀ ਹੈ। ਇਹ ਰਾਸ਼ੀ ਤਿੰਨ ਮਹੀਨਿਆਂ ਦੀ ਹੈ, ਜੋ ਇਕੱਠੀ ਦਿੱਤੀ ਜਾ ਰਹੀ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਅਤੇ ਸਮਾਜ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਇਸੇ ਦਿਸ਼ਾ ਵਿਚ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਮਹਿਲਾ ਸ਼ਕਤੀ–ਸਮਾਜ ਦੀ ਅਸਲ ਸ਼ਕਤੀ’ ਸਮਾਗਮ ਕਰਵਾ ਇਆ ਗਿਆ, ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਔਰਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।