03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜਲੰਧਰ ਜਿਮਖਾਨਾ ਕਲੱਬ ਵਿਖੇ 5ਵਾਂ ਕਰਮਚਾਰੀ ਦਿਵਸ ਮਨਾਇਆ

ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਜਲੰਧਰ ਜਿਮਖਾਨਾ ਕਲੱਬ ਵਿਖੇ 5ਵਾਂ ਕਰਮਚਾਰੀ ਦਿਵਸ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਸਮਾਗਮ ਦਾ ਉਦਘਾਟਨ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਅਤੇ ਕਲੱਬ ਦੇ ਪ੍ਰਧਾਨ ਸ੍ਰੀ ਰਾਮਵੀਰ ਸਿੰਘ ਆਈ.

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਜਲੰਧਰ ਜਿਮਖਾਨਾ ਕਲੱਬ ਵਿਖੇ 5ਵਾਂ ਕਰਮਚਾਰੀ ਦਿਵਸ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਸਮਾਗਮ ਦਾ ਉਦਘਾਟਨ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਅਤੇ ਕਲੱਬ ਦੇ ਪ੍ਰਧਾਨ ਸ੍ਰੀ ਰਾਮਵੀਰ ਸਿੰਘ ਆਈ.ਏ.ਐੱਸ. ਵੱਲੋਂ ਕੀਤਾ ਗਿਆ। ਸਮਾਗਮ ਦਾ ਆਯੋਜਨ ਆਨਰੇਰੀ ਸਕੱਤਰ ਅਮਿਤ ਕੁਕਰੇਜਾ ਦੀ ਅਗਵਾਈ ਹੇਠ ਕੀਤਾ ਗਿਆ, ਜਦਕਿ ਮਨੋਰੰਜਨ ਕਮੇਟੀ ਦੇ ਚੇਅਰਮੈਨ ਪ੍ਰੋ. ਵਿਪਿਨ ਝਾਂਜੀ ਦੀ ਅਗਵਾਈ ਵਿੱਚ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਕਲੱਬ ਦੇ ਸਟਾਫ਼ ਮੈਂਬਰਾਂ ਵਲੋਂ ਪੰਜਾਬੀ ਲੋਕ ਨਾਚ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ। ਇਸ ਉਪਰੰਤ ਰੇਸ, ਬੋਰੀ ਦੌੜ, ਨਿੰਬੂ ਦੌੜ, ਮਿਊਜ਼ੀਕਲ ਚੇਅਰ, ਰੱਸਾਕਸ਼ੀ, ਵਾਲੀਬਾਲ, ਤੈਰਾਕੀ ਅਤੇ ਗੁਬਾਰਾ ਖੇਡ ਸਮੇਤ ਕਈ ਮਨੋਰੰਜਕ ਮੁਕਾਬਲੇ ਕਰਵਾਏ ਗਏ। ਸਟਾਫ਼ ਮੈਂਬਰਾਂ ਨੇ ਗੀਤ, ਡਾਂਸ ਅਤੇ ਸ਼ਾਇਰੀ ਰਾਹੀਂ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਦੋ ਰਾਊਂਡ ਟੈਂਬੋਲਾ ਵੀ ਕਰਵਾਏ ਗਏ ਅਤੇ ਸਟਾਫ਼ ਮੈਂਬਰਾਂ ਲਈ 10 ਲੱਕੀ ਡਰਾਅ ਕੱਢੇ ਗਏ। ਵੱਖ-ਵੱਖ ਮੁਕਾਬਲਿਆਂ ਅਤੇ ਲੱਕੀ ਡਰਾਅ ਦੌਰਾਨ ਸਟਾਫ਼ ਮੈਂਬਰਾਂ ਨੇ ਲਗਭਗ 65 ਇਨਾਮ ਜਿੱਤੇ। ਸਮਾਗਮ ਦੌਰਾਨ ਚਾਟ, ਟਿੱਕੀ, ਕੋਲਡ ਡਰਿੰਕਸ ਅਤੇ ਦੁਪਹਿਰ ਦੇ ਖਾਣੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਡੀ.ਜੇ. ਦੀ ਧੁਨ ‘ਤੇ ਸਟਾਫ਼ ਮੈਂਬਰਾਂ ਨੇ ਖੂਬ ਨੱਚ ਕੇ ਸਮਾਗਮ ਦਾ ਆਨੰਦ ਮਾਣਿਆ। ਇਸ ਮੌਕੇ ਧੀਰਜ ਸੇਠ, ਹਰਪ੍ਰੀਤ ਗੋਲਡੀ, ਸੌਰਭ ਖੁੱਲਰ, ਐੱਮ.ਬੀ. ਬਾਲੀ, ਸ਼ਾਲਿਨੀ ਕਲਰਾ, ਸ਼ਲੀਨ ਜੋਸ਼ੀ, ਨਿਤਿਨ ਬਹਿਲ, ਵਿਨੀ ਸ਼ਰਮਾ ਧਵਨ, ਜੁਬਿਨ ਸ਼ੰਗਾਰੀ ਅਤੇ ਮੋਹਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਕਲੱਬ ਮੈਂਬਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਟਾਫ਼ ਮੈਂਬਰਾਂ ਨੇ ਕਲੱਬ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰਮਚਾਰੀ ਦਿਵਸ ਮੌਕੇ ਕਰਵਾਇਆ ਗਿਆ ਇਹ ਸਮਾਗਮ ਉਨ੍ਹਾਂ ਲਈ ਯਾਦਗਾਰ ਬਣ ਗਿਆ। ਸਮੂਹ ਸਟਾਫ਼ ਨੇ ਖੇਡਾਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਪੰਜਾਬ ਸਰਕਾਰ -ਮੋਹਿੰਦਰ ਭਗਤ ਅਗਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਸੈਂਟਰਲ ਹਲਕੇ ਦੀਆਂ ਹਜ਼ਾਰਾਂ ਔਰਤਾਂ ਨੂੰ ਮਿਲਿਆ ਲਾਭ-ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।