ਦੁਆਬੇ ਲਈ ਪਰਗਟ ਸਿੰਘ ਦਾ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਮਾਣ ਵਾਲੀ ਗੱਲ-ਗੁਰਪ੍ਰੀਤ ਸਿੰਘ ਸ਼ੇਰਗਿੱਲ
ਜਮਸ਼ੇਰ ਖਾਸ, 3 ਅਕਤੂਬਰ (ਹਰਵਿੰਦਰ ਕੁਮਾਰ)-ਗੁਰਪ੍ਰੀਤ ਸਿੰਘ ਸ਼ੇਰਗਿੱਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਪਰਗਟ ਸਿੰਘ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆ ਗਈਆਂ। ਗੁਰਪ੍ਰੀਤ ਸਿੰਘ ਸ਼ੇਰਗਿੱਲ ਅਤੇ ਅਮਨਦੀਪ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਛਾਉਣੀ ਹਲਕਾ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ’ਤੇ ਕਾਂਗਰਸ ਪਾਰਟੀ ਦੇ ਦੁਆਬੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪੰਜਾਬ ਸੂਬੇ ਦੇ ਖਿਡਾਰੀਆਂ ਨੌਜਵਾਨਾਂ ਅਤੇ ਪਾਰਟੀ ਆਗੂਆਂ ਵਰਕਰਾਂ ਵਿੱਚ ਕਾਫੀ ਉਤਸਾਹ ਅਤੇ ਖੁਸ਼ੀ ਹੈ।
ਅਜੀਤ ਡੈਸਕ
04-10-2026