04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦਲਿਤ ਸਿਆਸਤ ਅੰਦਰ ਪੈਦਾ ਹੋਏ ਖਲਾਅ ਨੂੰ ਪੂਰੇਗੀ ਰਿਪਬਲਿਕਨ ਪਾਰਟੀ ਆਫ ਇੰਡੀਆ-ਯਸ਼ਵੰਤ ਅੰਬੇਡਕਰ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਰਿਪਬਲਿਕਨ ਪਾਰਟੀ ਆਫ਼ ਇੰਡੀਆ (ਭੀਮਰਾਓ ਅੰਬੇਡਕਰ) ਨੇ ਪੰਜਾਬ ’ਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਚਾਹਵਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਅੱਜ ਇੱਥੇ ਕਰਦਿਆਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਡਾ.

ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਰਿਪਬਲਿਕਨ ਪਾਰਟੀ ਆਫ਼ ਇੰਡੀਆ (ਭੀਮਰਾਓ ਅੰਬੇਡਕਰ) ਨੇ ਪੰਜਾਬ ’ਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਚਾਹਵਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਅੱਜ ਇੱਥੇ ਕਰਦਿਆਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਡਾ. ਬੀ. ਆਰ. ਅੰਬੇਡਕਰ ਦੇ ਪੋਤੇ ਡਾ. ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਆਉਂਦੀਆਂ ਰਾਜ ਵਿਧਾਨ ਸਭਾ ਚੋਣਾਂ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਨਾਲ ਮਿਲ ਕੇ ਲੜੀਆਂ ਜਾਣਗੀਆਂ ਤੇ ਹੋਰਨਾਂ ਵੀ ਹਮਖਿਆਲ ਪਾਰਟੀਆਂ ਨਾਲ ਚੋਣ ਗਠਜੋੜ ਕੀਤਾ ਜਾਵੇਗਾ । ਸੂਬੇ ਦੇ ਰਾਜਨੀਤਕ ਹਾਲਾਤ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ ਤੇ ਖਾਸ ਕਰਕੇ ਦਲਿਤ ਭਾਈਚਾਰੇ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦਲਿਤ ਸਿਆਸਤ ਅੰਦਰ ਵੀ ਵੱਡੇ ਖਲਾਅ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨੂੰ ਪੂਰਨ ਲਈ ਰਿਪਬਲਿਕਨ ਪਾਰਟੀ ਚੋਣ ਮੈਦਾਨ ’ਚ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਾਰਟੀ ਦੀਆਂ ਗਤੀਵਿਧੀਆਂ ਦਾ ਵਿਸਥਾਰ ਕਰਨ ਲਈ ਅਗਾਂਹਵਧੂ ਆਗੂਆਂ, ਨੌਜਵਾਨਾਂ ਅਤੇ ਸਮਾਜਿਕ ਕਾਰਕੁਨਾਂ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਡਾ. ਬੀ.ਆਰ. ਅੰਬੇਡਕਰ ਦੇ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਸਮਾਜਿਕ ਨਿਆਂ, ਆਰਥਿਕ ਬਰਾਬਰੀ ਅਤੇ ਜਾਤੀ ਆਧਾਰਿਤ ਵਿਤਕਰੇ ਦੇ ਖ਼ਾਤਮੇ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸੂਬਾ ਇੰਚਾਰਜ ਓ. ਪੀ. ਇੰਦਲ, ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਕੌਮੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ, ਹਰਪ੍ਰੀਤ ਸਿੰਘ, ਡਾ. ਚੰਦਰ ਕਲਾ ਸਿੰਘ ਤੇ ਹੋਰ।
ਪਿਛਲੀ ਖ਼ਬਰ ਦੋਆਬਾ ਕਾਲਜ ਵਿਖੇ ‘ਉਡਾਣ-ਮਹਿਲਾ ਸਸ਼ਕਤੀਕਰਨ’ ਸੰਬੰਧੀ 2 ਰੋਜ਼ਾ ਪ੍ਰੋਗਰਾਮ ਅਗਲੀ ਖ਼ਬਰ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗੋਧਨ ਦੇਣ ਦਾ ਲਾਗੂ ਕੀਤਾ ਜਾਵੇ ਆਦੇਸ਼-ਸਵਾਮੀ ਕ੍ਰਿਸ਼ਨਾਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।