05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ਵਿੱਚ ਕਰਵਾਏ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ

ਚੁਗਿੱਟੀ/ਜੰਡੂ ਸਿੰਘਾ, 4 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੁੱਚੀ ਪਿੰਡ ‘ਚ ਸੁਸ਼ੋਭਿਤ ਬਿਰਦੀ ਜਠੇਰਿਆਂ ਦੇ ਅਸਥਾਨ ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ 40 ਦੇ ਕਰੀਬ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਮੇਲੇ ਦੀ ਰੌਣਕ ਨੂੰ ਵਧਾਇਆ ਗਿਆ।

ਅਜੀਤ ਡੈਸਕ 05-10-2026
ਚੁਗਿੱਟੀ/ਜੰਡੂ ਸਿੰਘਾ, 4 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੁੱਚੀ ਪਿੰਡ ‘ਚ ਸੁਸ਼ੋਭਿਤ ਬਿਰਦੀ ਜਠੇਰਿਆਂ ਦੇ ਅਸਥਾਨ ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ 40 ਦੇ ਕਰੀਬ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਮੇਲੇ ਦੀ ਰੌਣਕ ਨੂੰ ਵਧਾਇਆ ਗਿਆ। ਇਸ ਮੌਕੇ ਸਵੇਰੇ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤਬਾਣੀ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜਾਏ ਹੋਏ ਦੀਵਾਨ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਵੱਖ -ਵੱਖ ਰਾਗੀ ਜਥਿਆਂ ਅਤੇ ਗਾਇਕ ਕਲਾਕਾਰਾਂ ਵੱਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸੰਤ ਜਸਪਾਲ ਸਿੰਘ, ਗੱਦੀਨਸ਼ੀਨ, ਡੇਰਾ ਸ੍ਰੀ 108 ਸੰਤ ਬਾਬਾ ਬੰਨਾ ਰਾਮ ਮਹਾਰਾਜ ਜੀ,ਓਡਰਾ ਬੰਗਾਲੀ ਪੁਰ, ਦਸੂਹਾ ਵਾਲਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਸਭਨਾਂ ਨੂੰ ਜਾਣੂ ਕਰਵਾਉਂਦੇ ਹੋਏ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੰਦੀਪ ਕੁਮਾਰ ਬਿਰਦੀ ( ਕਨੈਡਾ) ਤੇ ਵੱਖ -ਵੱਖ ਹੋਰ ਬੁਲਾਰਿਆਂ ਨੇ ਸੰਗਤਾਂ ਨੂੰ ਮੇਲੇ ਦੀਆਂ ਵਧਾਈਆਂ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਦੌਰਾਨ ਸਟੇਜ ਸੰਚਾਲਕ ਵਜੋਂ ਸੇਵਾ ਸੁਰਜੀਤ ਕੁਮਾਰ ਬਿਰਦੀ ਵਲੋਂ ਗੁਰਬਾਣੀ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਗਈ। ਇਸ ਮੌਕੇ ਪ੍ਰਧਾਨ ਦਯਾ ਰਾਮ ਬਿਰਦੀ ਵਲੋਂ ਮੇਲੇ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਦਯਾ ਰਾਮ ਬਿਰਦੀ, ਕੈਸ਼ੀਅਰ ਧਰਮ ਪਾਲ ਬਿਰਦੀ, ਚੈਅਰਮੈਨ ਬਲਜੀਤ ਬਿਰਦੀ, ਐਡੀਟਰ ਸੁਭਾਸ਼ ਬਿਰਦੀ,ਹਨੀ ਬਿਰਦੀ,ਦਿਆਲ ਬਿਰਦੀ, ਹਰਮੇਸ਼ ਬਿਰਦੀ,, ਐਡਵੋਕੇਟ ਵਿਜੈ ਬੱਧਣ, ਜਰਨੈਲ ਮੇਹਟਾਂ, ਵਿਨੈ ਬਿਰਦੀ, ਬਿੰਦੂ ਬਿਰਦੀ, ਤਰੁਣ ਬਿਰਦੀ, ਮੋਹਨ ਲਾਲ,ਪਾਲ ਚੰਦ ਬਿਰਦੀ, ਅਮੀਰ ਚੰਦ,ਚਮਨ ਲਾਲ ਬਿਰਦੀ, ਸੁਸ਼ੀਲ ਬਿਰਦੀ,ਕਿੰਦਾ ਬਿਰਦੀ, ਸੱਤਪਾਲ ਸੱਤੀ, ਬਲਦੇਵ ਸੱਧਾ ਚੱਕ, ਅੰਮ੍ਰਿਤ ਬਿਰਦੀ, ਬੌਬੀ ਬਿਰਦੀ,ਸਾਹਿਲ ਬਿਰਦੀ, ਸੰਦੀਪ ਸੈਂਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਦੁਸਾਂਝ ਕਲਾਂ ਦੀਆਂ ਖਿਡਾਰਨਾਂ ਦਾ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਅਗਲੀ ਖ਼ਬਰ ਜਗਤ ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।