ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਨਵੀਆਂ ਬੁਲੰਦੀਆਂ ਨੂੰ ਛੂਹੇਗੀ-ਬਹੁਗੁਣ, ਢਿੱਲੋਂ,ਥਿੰਦ
ਮਲਸੀਆਂ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਜਲੰਧਰ ਛਾਉਣੀ ਹਲਕੇ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਮਲਸੀਆਂ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਮਿਹਨਤੀ ਲੀਡਰ ਹਨ।
ਮਲਸੀਆਂ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਜਲੰਧਰ ਛਾਉਣੀ ਹਲਕੇ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ਤੇ ਮਲਸੀਆਂ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਮਿਹਨਤੀ ਲੀਡਰ ਹਨ। ਇਹ ਪ੍ਰਗਟਾਵਾ ਮਲਸੀਆਂ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਬਹੁਗੁਣ, ਕੋਆਪ੍ਰੇਟਿਵ ਸੁਸਾਇਟੀ ਮਲਸੀਆਂ ਦੇ ਪ੍ਰਧਾਨ ਸ਼ੀਤਲ ਸਿੰਘ ਢਿੱਲੋਂ ਅਤੇ ਮਲਸੀਆਂ ਪੱਤੀ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਥਿੰਦ (ਕੋਠੀ ਵਾਲੇ) ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਨਵੀਆਂ ਬੁਲੰਦੀਆਂ ਨੂੰ ਛੂਹੇਗੀ ।