06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਸ਼ਵਨ ਭੱਲਾ ਤੇ ਸਾਥੀਆਂ ਨੇ ਦਿੱਤੀ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨੂੰ ਵਧਾਈ

ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ। ਇਸ ਮੌਕੇ ਅਸ਼ਵਨ ਭੱਲਾ ਨੇ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਸੂਬੇ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਤੇ ਆਉਂਦੀਆਂ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣੇਗੀ।

ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ। ਇਸ ਮੌਕੇ ਅਸ਼ਵਨ ਭੱਲਾ ਨੇ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਸੂਬੇ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਤੇ ਆਉਂਦੀਆਂ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਆਗੂਆਂ ਤੇ ਵਰਕਰਾਂ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਭਰਿਆ ਗਿਆ ਹੈ। ਇਸ ਮੌਕੇ ਉਨ੍ਹਾਂ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ’ਤੇ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ, ਸੀਨੀਅਰ ਆਗੂ ਰਾਹੁਲ ਗਾਂਧੀ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ’ਚ ਹੁਣ ਕੋਈ ਧੜੇਬੰਦੀ ਨਹੀਂ ਹੈ ਤੇ ਸਾਰੇ ਆਗੂ ਇਕਜੁੱਟ ਹੋ ਕੇ ਚੋਣਾਂ ਲੜਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ, ਮੁਕੇਸ਼ ਰਾਏ ਇੰਚਾਰਜ ਪੰਜਾਬ ਯੂਥ ਕਾਂਗਰਸ, ਹਨੀ ਜੋਸ਼ੀ ਸਾਬਕਾ ਪ੍ਰਧਾਨ ਯੂਥ ਕਾਂਗਰਸ ਜਲੰਧਰ ਦਿਹਾਤੀ, ਰੋਹਨੀਸ਼ ਓਹਰੀ ਨੋਨੂੰ ਪ੍ਰਧਾਨ ਯੂਥ ਕਾਂਗਰਸ ਹੁਸ਼ਿਆਰਪੁਰ ਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਟ੍ਰਿਨਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਓਕੇ ਟੂਲਸ ਇੰਡਸਟਰੀ ਦਾ ਦੌਰਾ ਅਗਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਨੇ ‘ਗ੍ਰੀਨ ਕੰਜ਼ਿਊਮਰ ਡੇ ਇਨੋਵੇਸ਼ਨ ਚੈਲੇਂਜ’ ’ਚ ਹਾਸਿਲ ਕੀਤਾ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।