06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਨੇ ਫੜੀ ਤੇਜ਼ੀ, 39191 ਮੀਟ੍ਰਿਕ ਟਨ ਝੋਨਾ ਪੁੱਜਾ

ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਨੇ ਤੇਜ਼ੀ ਫੜ ਲਈ ਹੈ ਅਤੇ ਕਿਸਾਨ ਆਪਣੀ ਫਸਲ ਲੈ ਕੇ ਮੰਡੀਆਂ ’ਚ ਪੁੱਜ ਰਹੇ ਹਨ। ਅੱਜ ਤੱਕ ਜ਼ਿਲ੍ਹੇ ਦੀਆਂ 79 ਮੰਡੀਆਂ ’ਚ 39191 ਮੀਟ੍ਰਿਕ ਟਨ ਝੋਨਾ ਪੁੱਜ ਚੁੱਕਾ ਹੈ, ਜਿਸ ’ਚੋਂ ਸਰਕਾਰੀ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ ਵਲੋਂ 38961 ਮੀਟ੍ਰਿਕ ਟਨ ਝੋਨੇ ਦੀ ਬੋਲੀ ਕਰਵਾ ਕੇ ਖਰੀਦ ਕੀਤੀ ਜਾ ਚੁੱਕੀ ਹੈ।

ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਨੇ ਤੇਜ਼ੀ ਫੜ ਲਈ ਹੈ ਅਤੇ ਕਿਸਾਨ ਆਪਣੀ ਫਸਲ ਲੈ ਕੇ ਮੰਡੀਆਂ ’ਚ ਪੁੱਜ ਰਹੇ ਹਨ। ਅੱਜ ਤੱਕ ਜ਼ਿਲ੍ਹੇ ਦੀਆਂ 79 ਮੰਡੀਆਂ ’ਚ 39191 ਮੀਟ੍ਰਿਕ ਟਨ ਝੋਨਾ ਪੁੱਜ ਚੁੱਕਾ ਹੈ, ਜਿਸ ’ਚੋਂ ਸਰਕਾਰੀ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ ਵਲੋਂ 38961 ਮੀਟ੍ਰਿਕ ਟਨ ਝੋਨੇ ਦੀ ਬੋਲੀ ਕਰਵਾ ਕੇ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਆਮਦ ਤੇਜ਼ ਹੋਣ ਦੇ ਨਾਲ ਹੀ ਮੰਡੀਆਂ ’ਚੋਂ ਫਸਲ ਦੀ ਚੁਕਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਮੰਡੀ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਫਸਲ ਵਿਕਣ ਦੇ 24 ਘੰਟਿਆਂ ਬਾਅਦ ਹੀ ਉਨ੍ਹਾਂ ਦੇ ਖਾਤਿਆਂ ਵਿੱਚ ਅਦਾਇਗੀ ਦੀ ਰਕਮ ਵੀ ਪਾਈ ਜਾ ਰਹੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚੋਂ ਇਕੱਤਰ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ 17,129 ਮੀਟ੍ਰਿਕ ਟਨ ਝੋਨੇ ਦੀ ਫਸਲ ਪੁੱਜੀ ਹੈ, ਜਿਸ ’ਚੋਂ 16,904 ਟਨ ਦੀ ਖਰੀਦੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਝੋਨੇ ਦੀ ਚੁਕਾਈ ਵੀ ਸ਼ੁਰੂ ਹੋ ਗਈ ਹੈ ਅਤੇ 943 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ। ਓਧਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤਕ 95 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਲੈ ਕੇ ਮੰਡੀਆਂ ਵਿੱਚ ਆਉਣ ਤਾਂ ਜੋ ਸਮੇਂ ਸਿਰ ਉਨ੍ਹਾਂ ਦੀ ਫਸਲ ਦੀ ਬੋਲੀ ਹੋ ਜਾਵੇ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਝੋਨੇ ਦੀ ਸਰਕਾਰੀ ਰੇਟ ’ਤੇ ਖ਼ਰੀਦ ਯਕੀਨੀ ਬਣਾਉਣ ਦੀ ਮੰਗ ਅਗਲੀ ਖ਼ਬਰ ਸਾਲਾਂ ਬਾਅਦ ਜਾਗਿਆ ਨਗਰ ਨਿਗਮ ਸ਼ਹਿਰ ਦੇ ਪੁਲਾਂ ਦੀ ਮੁਰੰਮਤ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।