ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਬੈਠਕ
ਚੁਗਿੱਟੀ/ ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ ਜਿਸ ਵਿੱਚ ਵੱਖ-ਵੱਖ ਆਹੁਦੇਦਾਰਾਂ ਤੇ ਮੈਂਬਰਾਂ ਵਲੋਂ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਅਤੇ ਅਵਤਾਰ ਸਿੰਘ ਜਨਰਲ ਸਕੱਤਰ ਪੰਜਾਬ ਦੀ ਮੌਜੂਦਗੀ ’ਚ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਅਜੰਡੇ ਪੇਸ਼ ਕੀਤੇ ਗਏ।
ਅਜੀਤ ਡੈਸਕ
07-10-2026