ਸਰੀਨ ਵਲੋਂ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ
ਜਲੰਧਰ, 6 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਾ ਸਰਕਾਰ ਦੀ ਨੀਅਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਅਸ਼ੋਕ ਸਰੀਨ
07-10-2026