ਚੁਗਿੱਟੀ/ਜੰਡੂ ਸਿੰਘਾ, 9 ਅਕਤੂਬਰ (ਨਰਿੰਦਰ ਲਾਗੂ) -ਥਾਣਾ ਜੀ. ਆਰ. ਪੀ. ਦੀ ਪੁਲਿਸ ਵੱਲੋਂ ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1-ਏ ‘ਚ ਅਣ ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਜਿਸ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾਇਆ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਦੀ ਮੌਤ ਕੁਦਰਤੀ ਹੋਈ ਜਾਪਦੀ ਹੈ। ਲਾਸ਼ ਦੀ ਪਛਾਣ ਲਈ 72 ਘੰਟਿਆਂ ਲਈ ਰੱਖਵਾਇਆ ਗਿਆ ਹੈ। ਪਛਾਣ ਸਾਹਮਣੇ ਆਉਣ ਤੋਂ ਬਾਅਦ ਹੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।