10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੁਖਬੀਰ ਵਲੋਂ ਸ਼ੁਰੂ ਕੀਤੀ ‘ਘਰ-ਘਰ ਸੰਪਰਕ ਮੁਹਿੰਮ’ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਜਸਪ੍ਰੀਤ ਸਿੰਘ ਚੌਹਾਨ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਇੱਕੋ-ਇੱਕ ਖੇਤਰੀ ਪਾਰਟੀ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਆਰੰਭੀ ਗਈ ‘ਘਰ-ਘਰ ਸੰਪਰਕ ਮੁਹਿੰਮ’ ਨੂੰ ਰਾਜ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਸ ਮੁਹਿੰਮ ਨੂੰ ਪੰਜਾਬ ਦੀ ਬਿਹਤਰੀ ਲਈ ਅਹਿਮ ਪਹਿਲਕਦਮੀ ਦੱਸਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਸਿੱਧਾ ਲੋਕਾਂ ਦੇ ਬਰੂਹਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਦੇ ਮਸਲੇ ਸੁਣਨਾ ਇਹ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਹੱਕਾਂ ਦੀ ਅਸਲ ਰਾਖੀ ਕਰ ਸਕਣ ਵਾਲੀ ਪਾਰਟੀ ਹੈ।

ਅਜੀਤ ਡੈਸਕ 10-10-2026
ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਇੱਕੋ-ਇੱਕ ਖੇਤਰੀ ਪਾਰਟੀ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਆਰੰਭੀ ਗਈ ‘ਘਰ-ਘਰ ਸੰਪਰਕ ਮੁਹਿੰਮ’ ਨੂੰ ਰਾਜ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਸ ਮੁਹਿੰਮ ਨੂੰ ਪੰਜਾਬ ਦੀ ਬਿਹਤਰੀ ਲਈ ਅਹਿਮ ਪਹਿਲਕਦਮੀ ਦੱਸਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਸਿੱਧਾ ਲੋਕਾਂ ਦੇ ਬਰੂਹਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਦੇ ਮਸਲੇ ਸੁਣਨਾ ਇਹ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਹੱਕਾਂ ਦੀ ਅਸਲ ਰਾਖੀ ਕਰ ਸਕਣ ਵਾਲੀ ਪਾਰਟੀ ਹੈ। ਚੌਹਾਨ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਸੂਬੇ ਦਾ ਨੌਜਵਾਨ ਵਰਗ ਦਿਸ਼ਾਹੀਣ ਮਹਿਸੂਸ ਕਰ ਰਿਹਾ ਹੈ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਹੀ ਪੰਜਾਬ ਨੂੰ ਦੁਬਾਰਾ ਤਰੱਕੀ ਦੀ ਲੀਹ ‘ਤੇ ਲਿਆ ਸਕਦੀਆਂ ਹਨ। ਚੌਹਾਨ ਨੇ ਕਿਹਾ ਕਿ ਯੂਥ ਅਕਾਲੀ ਦਲ ਇਸ ਮੁਹਿੰਮ ਨੂੰ ਪੂਰੇ ਉਤਸ਼ਾਹ ਨਾਲ ਘਰ-ਘਰ ਲੈ ਕੇ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਨੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 19ਵਾਂ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।