11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਗਰ ਨਿਗਮ ਲਈ 850 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਮੁਕੰਮਲ ਕਰਵਾਉਣਾ ਹੋਵੇਗੀ ਵੱਡੀ ਚੁਣੌਤੀ

ਜਲੰਧਰ, 10 ਅਕਤੂਬਰ (ਸ਼ਿਵ)- ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ ਅਤੇ ਵਰਿਆਣਾ ਡੰਪ ’ਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਦੋ ਵੱਡੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਵਾਉਣਾ ਨਗਰ ਨਿਗਮ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਲਗਭਗ 800 ਕਰੋੜ ਰੁਪਏ ਦੀ ਲਾਗਤ ਵਾਲੇ ਸਰਫੇਸ ਵਾਟਰ ਪ੍ਰਾਜੈਕਟ ਅਤੇ ਕਰੀਬ 32 ਕਰੋੜ ਰੁਪਏ ਦੇ ਕੂੜਾ ਪ੍ਰਬੰਧਨ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਗਰਮੀ ਵਧਾ ਦਿੱਤੀ ਗਈ ਹੈ।

ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਸ਼ਿਵ)- ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ ਅਤੇ ਵਰਿਆਣਾ ਡੰਪ ’ਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਦੋ ਵੱਡੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਵਾਉਣਾ ਨਗਰ ਨਿਗਮ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਲਗਭਗ 800 ਕਰੋੜ ਰੁਪਏ ਦੀ ਲਾਗਤ ਵਾਲੇ ਸਰਫੇਸ ਵਾਟਰ ਪ੍ਰਾਜੈਕਟ ਅਤੇ ਕਰੀਬ 32 ਕਰੋੜ ਰੁਪਏ ਦੇ ਕੂੜਾ ਪ੍ਰਬੰਧਨ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਰਗਰਮੀ ਵਧਾ ਦਿੱਤੀ ਗਈ ਹੈ। ਦੋਵਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ ਕਰੀਬ 850 ਕਰੋੜ ਰੁਪਏ ਤੋਂ ਵੱਧ ਬਣਦੀ ਹੈ, ਜਦਕਿ ਹੋਰ ਸਬੰਧਤ ਕੰਮਾਂ ਸਮੇਤ 850 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਨਿਗਮ ਲਈ ਅਹਿਮ ਹੋਵੇਗਾ। ਆਦਮਪੁਰ ਤੋਂ ਪਾਈਪਾਂ ਰਾਹੀਂ ਪਹੁੰਚਾਇਆ ਜਾਣਾ ਹੈ ਪਾਣੀ- ਸਰਫੇਸ ਵਾਟਰ ਪ੍ਰਾਜੈਕਟ ਤਹਿਤ ਆਦਮਪੁਰ ਤੋਂ ਪਾਈਪਾਂ ਰਾਹੀਂ ਜਲੰਧਰ ਦੇ ਲੋਕਾਂ ਤੱਕ ਪਾਣੀ ਪਹੁੰਚਾਉਣ ਦੀ ਯੋਜਨਾ ਹੈ। ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਸ਼ਹਿਰ ਵਿਚ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣਾ ਹੈ। ਹਾਲਾਂਕਿ, ਲੰਬੇ ਸਮੇਂ ਤੋਂ ਚੱਲ ਰਹੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਅਜੇ ਕਾਫ਼ੀ ਕੰਮ ਬਾਕੀ ਹੈ। ਪ੍ਰੋਜੈਕਟ ਤਹਿਤ ਸ਼ਹਿਰ ਵਿਚ ਪਾਈਪਾਂ ਵਿਛਾਉਣ ਲਈ 90 ਕਿਲੋਮੀਟਰ ਤੋਂ ਵੱਧ ਸੜਕਾਂ ਦੀ ਖੁਦਾਈ ਕੀਤੀ ਜਾ ਚੁੱਕੀ ਹੈ, ਜਦਕਿ ਹੋਰ 25 ਤੋਂ 30 ਕਿਲੋਮੀਟਰ ਸੜਕਾਂ ਦੀ ਖੁਦਾਈ ਕੀਤੀ ਜਾਣੀ ਬਾਕੀ ਹੈ। ਇਸ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਦੀ ਮੁਰੰਮਤ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵੀ ਨਿਗਮ ਲਈ ਅਹਿਮ ਰਹੇਗਾ। ਪਾਈਪਾਂ ਵਿਛਾਉਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਸੜਕਾਂ ਦੀ ਬਹਾਲੀ ਵੀ ਲੋਕਾਂ ਲਈ ਮਹੱਤਵਪੂਰਨ ਮੁੱਦਾ ਹੋਵੇਗੀ। 32 ਕਰੋੜ ਨਾਲ 8 ਲੱਖ ਟਨ ਕੂੜੇ ਦਾ ਹੋਣਾ ਹੈ ਨਿਪਟਾਰਾ- ਦੂਜੇ ਪਾਸੇ, ਵਰਿਆਣਾ ਡੰਪ ’ਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਕਰੀਬ 32 ਕਰੋੜ ਰੁਪਏ ਦਾ ਪ੍ਰਾਜੈਕਟ ਚੱਲ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਡੰਪ ’ਤੇ ਇਕੱਠੇ ਹੋਏ ਲਗਭਗ 8 ਲੱਖ ਟਨ ਕੂੜੇ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਵਾਤਾਵਰਨ ਨੂੰ ਬਿਹਤਰ ਬਣਾਉਣ ਦੇ ਲਿਹਾਜ਼ ਨਾਲ ਇਹ ਪ੍ਰਾਜੈਕਟ ਵੀ ਕਾਫ਼ੀ ਅਹਿਮ ਹੈ। ਇਸ ਕੰਮ ਵਿੱਚ ਦੇਰੀ ਹੋਣ ਕਾਰਨ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਨਿਗਮ ਪ੍ਰਸ਼ਾਸਨ ਦੀ ਤਰਜੀਹ ਬਣਿਆ ਹੋਇਆ ਹੈ। ਕਮਿਸ਼ਨਰ ਵੱਲੋਂ ਮੌਕੇ ’ਤੇ ਜਾ ਕੇ ਲਿਆ ਜਾ ਰਿਹਾ ਜਾਇਜ਼ਾ- ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੀ ਸਫ਼ਾਈ, ਸੀਵਰੇਜ ਅਤੇ ਹੋਰ ਨਾਗਰਿਕ ਸਮੱਸਿਆਵਾਂ ਦੇ ਹੱਲ ਲਈ ਸਰਗਰਮੀ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਦੋਵਾਂ ਵੱਡੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਵੀ ਲਿਆ ਜਾ ਰਿਹਾ ਹੈ, ਤਾਂ ਜੋ ਕੰਮ ਦੀ ਰਫ਼ਤਾਰ ਤੇਜ਼ ਕੀਤੀ ਜਾ ਸਕੇ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਵਾਇਆ ਜਾ ਸਕੇ। ਹੁਣ ਨਗਰ ਨਿਗਮ ਪ੍ਰਸ਼ਾਸਨ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰਹਿਣ ਦਿੱਤਾ ਜਾਵੇ, ਸਗੋਂ ਇਨ੍ਹਾਂ ਦਾ ਲਾਭ ਜਲੰਧਰ ਦੇ ਲੋਕਾਂ ਤੱਕ ਪਹੁੰਚਾਇਆ ਜਾਵੇ। ਸਰਫੇਸ ਵਾਟਰ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਾਣੀ ਦੀ ਸਪਲਾਈ ਵਿਚ ਸੁਧਾਰ ਅਤੇ ਵਰਿਆਣਾ ਡੰਪ ਦੇ ਕੂੜੇ ਦਾ ਨਿਪਟਾਰਾ ਹੋਣ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਬਿਹਤਰੀ ਆਉਣ ਦੀ ਉਮੀਦ ਹੈ। ਆਉਣ ਵਾਲੇ ਦਿਨ ਨਗਰ ਨਿਗਮ ਲਈ ਅਹਿਮ ਨਗਰ ਨਿਗਮ ਨੇ ਸ਼ਹਿਰ ਦੇ ਕਈ ਵਿਕਾਸ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ਲਈ ਕੁਝ ਦਿਨ ਤੋਂ ਤੇਜ਼ੀ ਫੜੀ ਹੈ ਕਿਉਂਕਿ 2027 ਵਿਚ ਵਿਧਾਨ ਸਭਾ ਚੋਣਾਂ ਹੋਣ ਕਰਕੇ ਨਗਰ ਨਿਗਮ ਲਈ ਆਉਣ ਵਾਲੇ ਦਿਨ ਕਾਫੀ ਅਹਿਮ ਹਨ। ਜਿੱਥੇ ਹੁਣ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ ’ਤੇ ਪਾਰਟੀਆਂ ਵਲੋਂ ਨਗਰ ਨਿਗਮ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਪਰ ਦੂਜੇ ਪਾਸੇ ਨਗਰ ਨਿਗਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਤੌਰ ’ਤੇ ਹੱਲ ਕਰਨ ਲਈ ਵੀ ਤੇਜ਼ੀ ਨਾਲ ਕੰਮ ਕਰਨਾ ਪਵੇਗਾ। ਨਵੇਂ ਕਮਿਸ਼ਨਰ ਵਲੋਂ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਨਿਗਮ ਅਫ਼ਸਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਸਗੋਂ ਆਮ ਆਦਮੀ ਪਾਰਟੀ ਦੇ ਕੌਂਸਲਰ ’ਤੇ ਆਗੂ ਵੀ ਆਪਣੇ ਵਾਰਡਾਂ ਵਿਚ ਸਰਗਰਮ ਹੋ ਗਏ ਹਨ।
ਪਿਛਲੀ ਖ਼ਬਰ ਤਿਉਹਾਰਾਂ ਮੌਕੇ ਬਾਜ਼ਾਰਾਂ ’ਚ ਵਧੇਗੀ ਚਹਿਲ-ਪਹਿਲ, ਕਈ ਸੜਕਾਂ ਤੇ ਫੁੱਟਪਾਥਾਂ ’ਤੇ ਕਬਜ਼ੇ ਬਣ ਸਕਦੇ ਹਨ ਜਾਮ ਦਾ ਕਾਰਨ ਅਗਲੀ ਖ਼ਬਰ ਮਾਈਨਿੰਗ ਮਾਮਲੇ ਵਿਚ ਸੀ . ਬੀ . ਆਈ ਜਾਂਚ ‘ ਆਪ ’ ਸਰਕਾਰ ਦੀ ਨਾਕਾਮੀ ਦਾ ਸਬੂਤ - ਕੇਵਲ ਢਿੱਲੋਂ ਪਹਾੜ ਗ਼ਾਇਬ, ਖ਼ਜ਼ਾਨਾ ਖ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।