11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਮਾਹ ਮਨਾਇਆ

ਮਹਿਤਪੁਰ, 10 ਅਕਤੂਬਰ (ਲਖਵਿੰਦਰ ਸਿੰਘ)-ਬੱਚਿਆਂ ਦੇ ਸਰੀਰਕ ਅਤੇ ਬੌਧਿਕ ਵਿਕਾਸ ਲਈ ਚਲਾਈ ਜਾ ਰਹੀ ਲੜੀ ਪੋਸ਼ਣ ਮਾਹ ਅਧੀਨ ਜ਼ਿਲ੍ਹਾ ਜਲੰਧਰ ਦੇ ਬਲਾਕ ਨਕੋਦਰ ਦੇ ਸਰਕਲ ਮਹਿਤਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਲੰਧਰ ਗੁਲਬਹਾਰ ਸਿੰਘ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰਾਜੈਕਟ ਅਫਸਰ ਮੈਡਮ ਜੋਗਿੰਦਰ ਕੌਰ ਵਲੋਂ ਪੋਸ਼ਣ ਮਾਹ ਮਨਾਇਆ ਗਿਆ ਇਸ ਮੌਕੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਬਾਲ ਵਿਕਾਸ ਪ੍ਰੋਜੈਕਟ ਅਫਸਰ ਮੈਡਮ ਜੋਗਿੰਦਰ ਕੌਰ ਨੇ ਕਿਹਾ ਕਿ ਉਹਨਾਂ ਨੂੰ ਗਰਭ ਅਵਸਥਾ ਵਿੱਚ ਹਰੀਆਂ ਸਬਜ਼ੀਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਫਲ ਅਤੇ ਪੋਸ਼ਟਿਕ ਅਹਾਰ ਲੈਣਾ ਚਾਹੀਦਾ ਹੈ ਜਿਸ ਨਾਲ ਜਿੱਥੇ ਮਾਂ ਦੀ ਸਰੀਰਕ ਕਮਜ਼ੋਰੀ ਦੂਰ ਹੋਵੇਗੀ ਉਥੇ ਬੱਚਾ ਵੀ ਸਿਹਤਮੰਦ ਪੈਦਾ ਹੋਵੇਗਾ। ਉਨਾਂ ਦੱਸਿਆ ਕਿ ਬਲਾਕ ਨਕੋਦਰ ਦੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ, ਜਿਸ ’ਚ ਪੋਸ਼ਣ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਅਜੀਤ ਡੈਸਕ 11-10-2026
ਮਹਿਤਪੁਰ, 10 ਅਕਤੂਬਰ (ਲਖਵਿੰਦਰ ਸਿੰਘ)-ਬੱਚਿਆਂ ਦੇ ਸਰੀਰਕ ਅਤੇ ਬੌਧਿਕ ਵਿਕਾਸ ਲਈ ਚਲਾਈ ਜਾ ਰਹੀ ਲੜੀ ਪੋਸ਼ਣ ਮਾਹ ਅਧੀਨ ਜ਼ਿਲ੍ਹਾ ਜਲੰਧਰ ਦੇ ਬਲਾਕ ਨਕੋਦਰ ਦੇ ਸਰਕਲ ਮਹਿਤਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਲੰਧਰ ਗੁਲਬਹਾਰ ਸਿੰਘ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰਾਜੈਕਟ ਅਫਸਰ ਮੈਡਮ ਜੋਗਿੰਦਰ ਕੌਰ ਵਲੋਂ ਪੋਸ਼ਣ ਮਾਹ ਮਨਾਇਆ ਗਿਆ ਇਸ ਮੌਕੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਬਾਲ ਵਿਕਾਸ ਪ੍ਰੋਜੈਕਟ ਅਫਸਰ ਮੈਡਮ ਜੋਗਿੰਦਰ ਕੌਰ ਨੇ ਕਿਹਾ ਕਿ ਉਹਨਾਂ ਨੂੰ ਗਰਭ ਅਵਸਥਾ ਵਿੱਚ ਹਰੀਆਂ ਸਬਜ਼ੀਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਫਲ ਅਤੇ ਪੋਸ਼ਟਿਕ ਅਹਾਰ ਲੈਣਾ ਚਾਹੀਦਾ ਹੈ ਜਿਸ ਨਾਲ ਜਿੱਥੇ ਮਾਂ ਦੀ ਸਰੀਰਕ ਕਮਜ਼ੋਰੀ ਦੂਰ ਹੋਵੇਗੀ ਉਥੇ ਬੱਚਾ ਵੀ ਸਿਹਤਮੰਦ ਪੈਦਾ ਹੋਵੇਗਾ। ਉਨਾਂ ਦੱਸਿਆ ਕਿ ਬਲਾਕ ਨਕੋਦਰ ਦੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ, ਜਿਸ ’ਚ ਪੋਸ਼ਣ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਮਾਗਮ ਮੌਕੇ ਸਰਕਲ ਸੁਪਰਵਾਈਜ਼ਰ ਮੈਡਮ ਆਸ਼ਾ ਰਾਣੀ ਨੇ ਵੀ ਪੋਸ਼ਣ ਸਬੰਧੀ ਭਾਸ਼ਣ ਦੇ ਕੇ ਪੋਸ਼ਟਿਕ ਭੋਜਨ ਬਾਰੇ ਦੱਸਿਆ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਇਸ ਵਿੱਚ ਸਰਕਲ ਦੀਆਂ ਵਰਕਰਾਂ ਸ੍ਰੀ ਮਤੀ ਮਧੂ ਬਾਲਾ, ਸ੍ਰੀ ਮਤੀ ਤਾਰੋ, ਪੂਨਮ ਅਤੇ ਹੈਲਪਰਾ ਆਦਿ ਨੇ ਮੌਕੇ ਤੇ ਸ਼ਾਮਿਲ ਹੋ ਕੇ ਆਪਣਾ ਯੋਗਦਾਨ ਪਾਇਆ।
ਪਿਛਲੀ ਖ਼ਬਰ ਨੂਰਮਹਿਲ ਅਤੇ ਬਿਲਗਾ ਵਿਖੇ ਨਕਲੀ ਮਠਿਆਈਆਂ ਤੇ ਪਨੀਰ ਦੀ ਵਿਕਰੀ ਵਿਰੁੱਧ ਛਾਪੇਮਾਰੀ ਦੀ ਮੰਗ ਅਗਲੀ ਖ਼ਬਰ ਹਲਕਾ ਨਕੋਦਰ ’ਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।