12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਧਾਰਮਿਕ ਸਮਾਗਮਾਂ ਵਿਚ ਅਸ਼ਲੀਲਤਾ ਰੋਕਣ ਦੀ ਮੰਗ

ਜਲੰਧਰ, 11 ਅਕਤੂਬਰ (ਸ਼ਿਵ)- ਸਨਾਤਨ ਰਕਸ਼ਾ ਮੰਚ ਵਲੋਂ ਮਨੋਜ ਨੰਨਾ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਚ ਦੇ ਆਗੂਆਂ ਨੇ ਆਉਣ ਵਾਲੇ ਰਾਮਲੀਲ੍ਹਾ, ਦੁਸਹਿਰਾ, ਦੁਰਗਾ ਪੂਜਾ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਮੰਚਾਂ ’ਤੇ ਅਸ਼ਲੀਲਤਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ।

ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਸ਼ਿਵ)- ਸਨਾਤਨ ਰਕਸ਼ਾ ਮੰਚ ਵਲੋਂ ਮਨੋਜ ਨੰਨਾ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਚ ਦੇ ਆਗੂਆਂ ਨੇ ਆਉਣ ਵਾਲੇ ਰਾਮਲੀਲ੍ਹਾ, ਦੁਸਹਿਰਾ, ਦੁਰਗਾ ਪੂਜਾ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਮੰਚਾਂ ’ਤੇ ਅਸ਼ਲੀਲਤਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਧਾਰਮਿਕ ਸਮਾਗਮਾਂ ਵਿੱਚ ਭਗਵਾਨ ਰਾਮ ਅਤੇ ਹੋਰ ਧਾਰਮਿਕ ਪਾਤਰਾਂ ਨਾਲ ਸੰਬੰਧਿਤ ਪ੍ਰਸੰਗ ਪੇਸ਼ ਕੀਤੇ ਜਾਂਦੇ ਹਨ, ਪਰ ਕਈ ਥਾਵਾਂ ’ਤੇ ਇਨ੍ਹਾਂ ਸਮਾਗਮਾਂ ਦੇ ਮੰਚਾਂ ’ਤੇ ਅਸ਼ਲੀਲ ਨਾਚ, ਗਾਣੇ, ਚੁਟਕਲੇ ਵਰਗੀਆਂ ਗਤੀਵਿਧੀਆਂ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ। ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਮੰਚ ਦੇ ਨੁਮਾਇੰਦਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਰੇ ਥਾਣਿਆਂ ਨੂੰ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਰਾਮਲੀਲ੍ਹਾ ਤੇ ਹੋਰ ਧਾਰਮਿਕ ਸਮਾਗਮ ਕਰਵਾਉਣ ਵਾਲੀਆਂ ਕਮੇਟੀਆਂ ਨੂੰ ਵੀ ਸਪੱਸ਼ਟ ਨਿਰਦੇਸ਼ ਦਿੱਤੇ ਜਾਣ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ’ਚ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਨੂਰਪੁਰ ਕਾਲੋਨੀ ਵਿਚ 40 ਸਾਲਾਂ ਬਾਅਦ ਲੱਗਾ ਟਿਊਬਵੈੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।