12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੁਰਿੰਦਰ ਸਿੰਘ ਕੈਰੋਂ ਨੂੰ ਨੈਸ਼ਨਲ ਪ੍ਰਧਾਨ ਬਣਾਉਣ ’ਤੇ ਕੌਂਸਲ ’ਚ ਖੁਸ਼ੀ ਦੀ ਲਹਿਰ ਖਪਤਕਾਰਾਂ ਦੇ ਹੱਕਾਂ ਦੀ ਰਾਖੀ, ਮਿਲਾਵਟਖੋਰੀ ਵਿਰੁੱਧ ਮੁਹਿੰਮ ਅਤੇ ਨਵੀਆਂ ਟੀਮਾਂ ਦੇ ਗਠਨ ਦਾ ਕੀਤਾ ਐਲਾਨ

ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਕੰਜ਼ਿਊਮਰ ਰਾਈਟਸ ਪੋ੍ਟੈਕਸ਼ਨ ਕੌਂਸਲ ਆਫ ਇੰਡੀਆ ਵੱਲੋਂ ਸੁਰਿੰਦਰ ਸਿੰਘ ਕੈਰੋਂ ਨੂੰ ਨੈਸ਼ਨਲ ਪ੍ਰਧਾਨ ਬਣਾਏ ਜਾਣ ’ਤੇ ਕੌਂਸਲ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਮੈਂਬਰਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

ਅਜੀਤ ਡੈਸਕ 12-10-2026
ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਕੰਜ਼ਿਊਮਰ ਰਾਈਟਸ ਪੋ੍ਟੈਕਸ਼ਨ ਕੌਂਸਲ ਆਫ ਇੰਡੀਆ ਵੱਲੋਂ ਸੁਰਿੰਦਰ ਸਿੰਘ ਕੈਰੋਂ ਨੂੰ ਨੈਸ਼ਨਲ ਪ੍ਰਧਾਨ ਬਣਾਏ ਜਾਣ ’ਤੇ ਕੌਂਸਲ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਮੈਂਬਰਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਉਹ ਖਪਤਕਾਰਾਂ ਦੇ ਹੱਕਾਂ ਦੀ ਰਾਖੀ ਕਰਨ, ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਖਪਤਕਾਰਾਂ ਨਾਲ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਵਿਰੁੱਧ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਤਨ-ਮਨ-ਧਨ ਨਾਲ ਸਮਰਪਿਤ ਰਹਿਣਗੇ। ਉਨ੍ਹਾਂ ਦੱਸਿਆ ਕਿ ਜਲਦ ਹੀ ਕੌਂਸਲ ਦੀਆਂ ਨਵੀਆਂ ਨੈਸ਼ਨਲ ਅਤੇ ਪੰਜਾਬ ਪੱਧਰ ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਇਮਾਨਦਾਰ, ਸਰਗਰਮ ਅਤੇ ਸਮਾਜ ਸੇਵਾ ਲਈ ਸਮਰਪਿਤ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਖਪਤਕਾਰਾਂ ਦੇ ਹੱਕਾਂ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕੇ। ਮਿਲਾਵਟਖੋਰੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਅਤੇ ਨਕਲੀ ਉਤਪਾਦਾਂ ਦੀ ਵਿਕਰੀ ਲੋਕਾਂ ਦੀ ਸਿਹਤ ਅਤੇ ਹੱਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕੌਂਸਲ ਵੱਲੋਂ ਇਸ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜ ਾਵੇਗੀ ਅਤੇ ਅਜਿਹੇ ਮਾਮਲਿਆਂ ਸਬੰਧੀ ਸੰਬੰਧਿਤ ਵਿਭਾਗਾਂ ਕੋਲ ਸ਼ਿਕਾਇਤਾਂ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਵਾਉਣ ਲਈ ਯਤਨ ਕੀਤੇ ਜਾਣਗੇ ।ਇਸ ਮੌਕੇ ਯਸ਼ਪਾਲ ਸਫ਼ਰੀ, ਡਾ. ਲਲਿਤ ਲਵਲੀ, ਲਖਵਿੰਦਰ ਸਿੰਘ, ਅਵਤਾਰ ਦਾਸ, ਬਲਵਿੰਦਰ ਸਿੰਘ, ਸੁਨੀਲ ਕੁਮਾਰ, ਗੁਰਪ੍ਰੀਤ ਕੌਰ, ਜਸਪ੍ਰੀਤ ਸਿੰਘ, ਸੰਬੁੱਧ ਕੁਮਾਰ, ਡਾ. ਪੁੰਕਜ ਸ਼ਰਮਾ, ਰਾਜ ਰਾਣੀ, ਚੰਦਰ ਕਾਂਤਾ, ਜਸਕਰਨ ਸਿੰਘ, ਮੰਨੀ, ਜਸਵਿੰਦਰ ਸਿੰਘ ਬਿੱਟੂ ਅਤੇ ਮੋਨਿਕਾ ਸਮੇਤ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜੰਡੂਸਿੰਘਾ ਵਿਖੇ ਲਾਭਪਾਤਰੀਆਂ ਨੂੰ ਵੰਡੇ ਕਾਰਡ ਅਗਲੀ ਖ਼ਬਰ ਸੀਟੀ ਪਬਲਿਕ ਸਕੂਲ ਦੇ ਫਨਲੰਪਿਕਸ ’ਚੋਂ ਆਰਡਨੈਂਸ ਨੇ ਓਵਰਆਲ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।