ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਨਿਗਮ ਕਮਿਸ਼ਨਰ ਵਲੋਂ ਸ਼ਹਿਰ ’ਚ ਲੋੜੀਂਦੇ ਕੰਮ ਸਮੇਂ-ਸਿਰ ਪੂਰੇ ਕਰਨ ਦੀ ਹਦਾਇਤ
ਨਗਰ ਨਿਗਮ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਜਲੰਧਰ, 12 ਅਕਤੂਬਰ (ਸ਼ਿਵ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੇ ਮੱਦੇਨਜ਼ਰ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਖੇਡ ਸਮਾਗਮ ਜਲੰਧਰ ਸ਼ਹਿਰ ਲਈ ਮਾਣ ਵਾਲੀ ਗੱਲ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਅਹਿਮ ਸ਼ਖ਼ਸੀਅਤਾਂ, ਖਿਡਾਰੀਆਂ ਅਤੇ ਦਰਸ਼ਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਮ
ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਤੇ ਹੋਰ। ਤਸਵੀਰ. ਮੁਨੀਸ਼
13-10-2026
ਜਲੰਧਰ, 12 ਅਕਤੂਬਰ (ਸ਼ਿਵ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੇ ਮੱਦੇਨਜ਼ਰ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਖੇਡ ਸਮਾਗਮ ਜਲੰਧਰ ਸ਼ਹਿਰ ਲਈ ਮਾਣ ਵਾਲੀ ਗੱਲ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਅਹਿਮ ਸ਼ਖ਼ਸੀਅਤਾਂ, ਖਿਡਾਰੀਆਂ ਅਤੇ ਦਰਸ਼ਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਲਈ ਸ਼ਹਿਰ ਦੀ ਸੁੰਦਰਤਾ, ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਮੂਹ ਸਬੰਧਤ ਬ੍ਰਾਂਚਾਂ ਦੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਹਾਕੀ ਸਟੇਡੀਅਮ ਦੇ ਆਲੇ-ਦੁਆਲੇ ਅਤੇ ਹੋਰ ਨਿਰਧਾਰਤ ਸਥਾਨਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਵਿਚ ਸੰਯੁਕਤ ਕਮਿਸ਼ਨਰ ਡਾ. ਮਨਦੀਪ ਕੌਰ, ਚਾਰੇ ਨਿਗਰਾਨ ਇੰਜੀਨੀਅਰ, ਰਜਨੀਸ਼ ਡੋਗਰਾ, ਰਾਹੁਲ ਧਵਨ, ਜਸਪਾਲ ਅਤੇ ਮਨਜੀਤ ਸਿੰਘ ਜੌਹਲ, ਸਹਾਇਕ ਸਿਹਤ ਅਫ਼ਸਰ ਡਾ. ਕ੍ਰਿਸ਼ਨ, ਡਾ. ਸੁਮਿਤਾ ਅਬਰੋਲ, ਤਹਿਬਾਜ਼ਾਰੀ ਸੁਪਰਡੈਂਟ ਸ੍ਰੀ ਕੁਲਵਿੰਦਰ ਸਿੰਘ, ਐਲ.ਐੱਸ.ਓ. ਸ੍ਰੀ ਰਘੂ ਸ਼ਰਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ, ਰਾਊਂਡਅਬਾਊਟਾਂ ਅਤੇ ਸੈਂਟਰ ਵਰਜਾਂ ਦੀ ਦੇਖਭਾਲ ਕਰ ਰਹੇ ਸਟੇਕਹੋਲਡਰਾਂ ਨਾਲ ਵੀ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਾਰੇ ਸਟੇਕਹੋਲਡਰਾਂ ਨੂੰ ਅਪੀਲ ਕੀਤੀ ਕਿ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਨੂੰ ਧਿਆਨ ਵਿਚ ਰੱਖਦਿਆਂ ਆਪਣੇ ਵਲੋਂ ਸੰਭਾਲੇ ਜਾ ਰਹੇ ਚੌਕਾਂ, ਰਾਊਂਡਅਬਾਊਟਾਂ ਅਤੇ ਸੈਂਟਰ ਵਰਜਾਂ ਨੂੰ ਹੋਰ ਸਾਫ਼-ਸੁਥਰਾ, ਸੁੰਦਰ ਅਤੇ ਆਕਰਸ਼ਕ ਬਣਾਇਆ ਜਾਵੇ। ਇਸ ਮੀਟਿੰਗ ਵਿੱਚ ਲਵਲੀ ਗਰੁੱਪ ਤੋਂ ਸ੍ਰੀ ਨਰੇਸ਼ ਮਿੱਤਲ, ਏ.ਜੀ.ਆਈ. ਗਰੁੱਪ ਇਨਫਰਾ ਲਿਮਟਿਡ, ਅਕਾਲ ਆਈ ਹਸਪਤਾਲ, ਲਾਲੀ ਇਨਫੋਸਿਸ, ਲਾ ਬਲੌਸਮਜ਼ ਸਕੂਲ, ਬੈਕ ਗਾਰਡਨ ਨਰਸਰੀ, ਮਾਗੋ ਐਂਟਰਪ੍ਰਾਈਜ਼ਿਜ਼, ਸਵਾਮੀ ਸੰਤ ਦਾਸ ਸਕੂਲ, ਓਲਡ ਵਾਲਜ਼, ਏ.ਪੀ.ਜੇ. ਸਕੂਲ, ਮੰਡ ਫਾਇਨਾਂਸ, ਸੀ.ਟੀ. ਗਰੁੱਪ, ਚਾਵਲਾ ਗਰੁੱਪ, ਪ੍ਰਿਥਵੀ ਪਲਾਂਟ, ਕੈਪੀਟਲ ਸਮਾਲ ਫਾਇਨਾਂਸ ਬੈਂਕ, ਟੈਗੋਰ ਹਸਪਤਾਲ, ਪੀ.ਕੇ.ਐੱਫ. ਗਰੁੱਪ, ਪੀ.ਐੱਚ.ਐੱਫ. ਗਰੁੱਪ, ਅਗਰਵਾਲ ਹਸਪਤਾਲ, ਰਣਜੀਤ ਹਸਪਤਾਲ, ਐੱਚ. ਐੱਮ. ਵੀ. ਕਾਲਜ, ਸੌਕਰ ਇੰਟਰਨੈਸ਼ਨਲ ਸਮੇਤ ਹੋਰ ਕਈ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹੋਏ।