14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

‘ਆਪ’ ਸਰਕਾਰ ਭੰਬਲਭੂਸਾ ਨਾ ਫੈਲਾਏ, ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਨਹੀਂ ਰੋਕੀ ਕਾਰਵਾਈ-ਸਾਂਪਲਾ

ਜਲੰਧਰ, 13 ਅਕਤੂਬਰ (ਸ਼ਿਵ )-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਫ਼ੈਸਲਾ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਲਈ ਕਰਾਰਾ ਝਟਕਾ ਹੈ। ਸੁਪਰੀਮ ਕੋਰਟ ਨੇ ਸੀ.

ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਸ਼ਿਵ )-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਫ਼ੈਸਲਾ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਲਈ ਕਰਾਰਾ ਝਟਕਾ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਕਾਰਵਾਈ ਰੋਕਣ ਲਈ ਸੂਬਾ ਸਰਕਾਰ ਵਲੋਂ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਜਾਂਚ ਤੋਂ ਨਹੀਂ ਬਚ ਸਕਦੇ। ਉਨ੍ਹਾਂ ਨੂੰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਹੀ ਪਵੇਗਾ ਅਤੇ ਹਰ ਸਵਾਲ ਦਾ ਜਵਾਬ ਦੇਣਾ ਪਵੇਗਾ। ਇਸ ਦੇ ਨਾਲ ਹੀ ਜਾਂਚ ਏਜੰਸੀ ਵੱਲੋਂ ਮੰਗੇ ਜਾਣ ਵਾਲੇ ਦਸਤਾਵੇਜ਼ ਵੀ ਮੁਹੱਈਆ ਕਰਵਾਉਣੇ ਪੈਣਗੇ। ਸਾਂਪਲਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਿਆ ਹੈ ਅਤੇ ਐੱਫਆਈਆਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਘੁੰਮਣ ਵਿਰੁੱਧ ਜਾਂਚ ਦਾ ਮਤਲਬ ਹੈ ਕਿ ਜਾਂਚ ਦੀਆਂ ਸੇਕਾਂ ਹੁਣ ਸਿੱਧੀਆਂ ਮੁੱਖ ਮੰਤਰੀ ਤੱਕ ਪਹੁੰਚ ਗਈਆਂ ਹਨ। ਇਸੇ ਕਰਕੇ ਆਮ ਆਦਮੀ ਪਾਰਟੀ ਘਬਰਾਈ ਹੋਈ ਹੈ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਬਾਰੇ ਭੰਬਲਭੂਸਾ ਫੈਲਾ ਰਹੀ ਹੈ।
ਪਿਛਲੀ ਖ਼ਬਰ ਮਿੱਠਾਪੁਰ ਹਾਕੀ ਸਟੇਡੀਅਮ ਦੇ ਮਸਲਿਆਂ ਨੂੰ ਲੈ ਕੇ ਅਮਰੀਕ ਸਿੰਘ ਪਵਾਰ ਕਮਿਸ਼ਨਰ ਕਾਰਪੋਰੇਸ਼ਨ ਨੂੰ ਮਿਲੇ ਸਟੇਡੀਅਮ ਦੇ ਵਿ... ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾ ਦਾਖ਼ਲਾ ਨਿੰਦਣਯੋਗ ਘਟਨਾ-ਸਿੱਖ ਤਾਲਮੇਲ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।