ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਸ਼ਹਿ ’ਤੇ ਹੋਇਆ-ਜਥੇ. ਮੰਨਣ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਤਲ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ ਤੇ ਇਕ ਤਰ੍ਹਾਂ ਨਾਲ ਸਰਕਾਰ ਦੇ ਕਰਨ ਵਾਲੇ ਕੰਮ ਪਰਵਿੰਦਰ ਸਿੰਘ ਝੋਟਾ ਕਰਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ ਦਲ ’ਚ ਜਾਣ ਤੋਂ ਬਚਾ ਰਿਹਾ ਸੀ ਪਰ ਅੱਜ ਚਿੱਟੇ ਦਿਨ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਅਜੀਤ ਡੈਸਕ
14-10-2026