14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਟੇ ਦਾ ਕਤਲ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ-ਅੰਮ੍ਰਿਤਬੀਰ ਸਿੰਘ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਰਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਵਧ ਰਿਹਾ ਰੋਹ ਹੁਣ ਝਾੜੂ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ ।

ਅੰਮ੍ਰਿਤਬੀਰ ਸਿੰਘ 14-10-2026
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਰਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਵਧ ਰਿਹਾ ਰੋਹ ਹੁਣ ਝਾੜੂ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ । ਬੇਕਸੂਰ ਲੋਕਾਂ ਦੀਆਂ ਜਾਨਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਸਰਕਾਰ ਪੰਜਾਬੀਆਂ ਦੇ ਮਨਾਂ ’ਚੋਂ ਆਪਣਾ ਭਰੋਸਾ ਗੁਆ ਚੁੱਕੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦਾ ਕਤਲ ਬੇਹੱਦ ਦੁਖਦਾਈ ਹੈ ਅਤੇ ਇਸ ਘਟਨਾ ਨੇ ਸੂਬੇ ਦੀ ਮੌਜੂਦਾ ਸਰਕਾਰ ਦੇ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ । ਅੰਮ੍ਰਿਤਬੀਰ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਪਿਛਲੀ ਖ਼ਬਰ ਝੋਟੇ ਦੇ ਕਤਲ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ- ਲਾਡੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਸ਼ਹਿ ’ਤੇ ਹੋਇਆ-ਜਥੇ. ਮੰਨਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।