14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਾਰਡ ਨੰਬਰ 48 ’ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਜਲੰਧਰ, 13 ਅਕਤੂਬਰ (ਜਤਿੰਦਰ ਪੰਮੀ)-ਵਾਰਡ ਨੰਬਰ 48 ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਨਿਜਾਤਮ ਨਗਰ ਦੀ ਗਲੀ ਨੰਬਰ 7 ਵਿਖੇ ਸਥਿਤ ਦਰਸ਼ਨ ਅਕੈਡਮੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਕੌਂਸਲਰ ਹਰਜਿੰਦਰ ਸਿੰਘ ਲਾਡਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਜਤਿੰਦਰ ਪੰਮੀ)-ਵਾਰਡ ਨੰਬਰ 48 ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਨਿਜਾਤਮ ਨਗਰ ਦੀ ਗਲੀ ਨੰਬਰ 7 ਵਿਖੇ ਸਥਿਤ ਦਰਸ਼ਨ ਅਕੈਡਮੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਕੌਂਸਲਰ ਹਰਜਿੰਦਰ ਸਿੰਘ ਲਾਡਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਪ੍ਰਸ਼ਾਸਨ ਅਤੇ ਸਮਾਜ ਦੀ ਸਾਂਝੀ ਭੂਮਿਕਾ ਨੂੰ ਉਜਾਗਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨਾ ਅਤੇ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਾਂਝੇ ਯਤਨਾਂ ਨੂੰ ਮਜ਼ਬੂਤ ਕਰਨਾ ਸੀ। ਅਜਿਹੀਆਂ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਸਰਕਾਰੀ ਯਤਨ ਹੀ ਨਹੀਂ, ਸਗੋਂ ਪਰਿਵਾਰਾਂ, ਸਮਾਜਿਕ ਸੰਸਥਾਵਾਂ, ਸਥਾਨਕ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਦੀ ਭਾਗੀਦਾਰੀ ਵੀ ਬੇਹੱਦ ਮਹੱਤਵਪੂਰਨ ਹੈ।
ਪਿਛਲੀ ਖ਼ਬਰ ਪਿੰਡ ਰਾਊਵਾਲੀ ’ਚ ਪਟਾਕਾ ਮਾਰਕੀਟ ਲਗਾਉਣ ਦਾ ਲੋਕਾਂ ਵਲੋਂ ਵਿਰੋਧ ਸਰਪੰਚ ਜਸਬੀਰ ਸਿੰਘ ਦੀ ਅਗਵਾਈ ਹੇਠ ਡੀ.ਸੀ. ਨੂੰ ਸੌਂ... ਅਗਲੀ ਖ਼ਬਰ ਬਾਰ ਦੀ ਆਜ਼ਾਦੀ ਤੇ ਵਕੀਲਾਂ ਦੇ ਹੱਕਾਂ ਲਈ ਦਿੱਲੀ ’ਚ ਚੱਲ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦਾ ਸੱਦਾ ਪ੍ਰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।