15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟ ਦਾ ਮੇਅਰ ਅਤੇ ਕਮਿਸ਼ਨਰ ਨੇ ਲਿਆ ਜਾਇਜ਼ਾ

ਜਲੰਧਰ, 14 ਅਕਤੂਬਰ (ਸ਼ਿਵ)-ਅੱਜ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਸ਼ਿਵ)-ਅੱਜ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਮੇਅਰ, ਕਮਿਸ਼ਨਰ ਅਤੇ ਚੇਅਰਮੈਨ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸ਼ੋਭਾ ਯਾਤਰਾ ਦੇ ਪੂਰੇ ਰੂਟ ’ਤੇ ਸਫ਼ਾਈ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਰਸਤੇ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਮੁਕੰਮਲ ਕੀਤੇ ਜਾਣ।
ਪਿਛਲੀ ਖ਼ਬਰ ਵਿਸ਼ਾਲ ਬੱਸ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਉਤਸਵ ਕਮੇਟੀ ਪੰਜਾਬ ਨਾਲ ਮੀਟਿੰਗ ਅਗਲੀ ਖ਼ਬਰ ਜਲੰਧਰ ਛਾਉਣੀ ਵਿਖੇ ਭਾਜਪਾ ਵਲੋਂ ‘ਸੇਵਾ ਜੋਤੀ ਯਾਤਰਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।