ਜਥੇਬੰਦੀਆਂ ਦੇ ਰੋਸ ਕਾਰਨ ਕਰਤਾਰਪੁਰ ਰਿਹਾ ਮੁਕੰਮਲ ਬੰਦ
ਕਰਤਾਰਪੁਰ, 15 ਅਕਤੂਬਰ (ਜਨਕ ਰਾਜ ਗਿੱਲ, ਭਜਨ ਸਿੰਘ)-ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੇਣ ਅਤੇ ਇਸ ਕਤਲ ਲਈ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਨੂੰ ਅਸਤੀਫ਼ਾ ਦੇਣ ਦੀ ਮੰਗ ਨੂੰ ਲੈ ਕੇ ਕਰਤਾਰਪੁਰ ਮੁਕੰਮਲ ਬੰਦ ਰਿਹਾ। ਜਿਸਦੇ ਚਲਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਸਤਰੀ ਜਾਗ੍ਰਿਤੀ ਮੰਚ ਦੇ ਆਗੂਆਂ, ਕਾਰਕੁਨਾਂ ਵਲੋਂ ਸਵੇਰੇ 7:30 ਵਜੇ ਤੋਂ ਸ਼ਹਿਰ ’ਚ ਮਾਰਚ ਕਰਕੇ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਹੱਕ ਵਿੱਚ ਅਤੇ ਪੁਲਿਸ, ਨਸ਼ਾ ਸਮੱਗਲਰ ਅਤੇ ਹਾਕਮ ਧਿਰਾਂ ਦੇ ਸਿਆਸਤਦਾਨਾਂ ਦੇ ਗੱਠਜੋੜ ਖਿਲਾਫ਼ ਏਕੇ ਦਾ ਸਬੂਤ ਦੇਣ ਦੀ ਅਪੀਲ ਕੀਤੀ ਗਈ ।
ਕਰਤਾਰਪੁਰ, 15 ਅਕਤੂਬਰ (ਜਨਕ ਰਾਜ ਗਿੱਲ, ਭਜਨ ਸਿੰਘ)-ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੇਣ ਅਤੇ ਇਸ ਕਤਲ ਲਈ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਨੂੰ ਅਸਤੀਫ਼ਾ ਦੇਣ ਦੀ ਮੰਗ ਨੂੰ ਲੈ ਕੇ ਕਰਤਾਰਪੁਰ ਮੁਕੰਮਲ ਬੰਦ ਰਿਹਾ। ਜਿਸਦੇ ਚਲਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਸਤਰੀ ਜਾਗ੍ਰਿਤੀ ਮੰਚ ਦੇ ਆਗੂਆਂ, ਕਾਰਕੁਨਾਂ ਵਲੋਂ ਸਵੇਰੇ 7:30 ਵਜੇ ਤੋਂ ਸ਼ਹਿਰ ’ਚ ਮਾਰਚ ਕਰਕੇ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਹੱਕ ਵਿੱਚ ਅਤੇ ਪੁਲਿਸ, ਨਸ਼ਾ ਸਮੱਗਲਰ ਅਤੇ ਹਾਕਮ ਧਿਰਾਂ ਦੇ ਸਿਆਸਤਦਾਨਾਂ ਦੇ ਗੱਠਜੋੜ ਖਿਲਾਫ਼ ਏਕੇ ਦਾ ਸਬੂਤ ਦੇਣ ਦੀ ਅਪੀਲ ਕੀਤੀ ਗਈ । ਇਸ ਮੌਕੇ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ, ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਨੇ ਸੂਬਾ ਸਰਕਾਰ ਦੇ ਬੁਲਾਰੇ ਕੈਬਨਿਟ ਮੰਤਰੀ ਅਤੇ ਪੁਲਿਸ ਅਧਿਕਾਰੀਆਂ ਵਲੋਂ ਇਸ ਕਤਲ ਕੇਸ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਾਜ਼ਿਸ਼ੀ ਢੰਗ ਨਾਲ ਪਰਮਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਿੱਜੀ ਰੰਜ਼ਿਸ਼ ’ਚ ਕਤਲ ਕਰਾਰ ਦੇਣ ਦੀ ਨਿੰਦਾ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਪ੍ਰੀਤ ਕੌਰ ਨੂਸੀ, ਕਾਂਗਰਸ ਦੇ ਹਲਕਾ ਇੰਚਾਰਜ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਰਾਜਿੰਦਰ ਸਿੰਘ, ਰੇਨੂੰ ਸੇਠ, ਵੀਰ ਕੁਮਾਰ ਅਤੇ ਸਿੱਖ ਜਥੇਬੰਦੀਆਂ ਵਲੋਂ ਹਰਵਿੰਦਰ ਸਿੰਘ ਰਿੰਕੂ ਆਦਿ ਨੇ ਸੰਬੋਧਨ ਕੀਤਾ। ਧਰਨੇ ਦੀ ਸਮਾਪਤੀ ਉਪਰੰਤ ਸਾਂਝੇ ਰੂਪ ਵਿੱਚ ਹਾਜ਼ਰ ਜਥੇਬੰਦੀਆਂ ਵਲੋਂ ਸ਼ਹਿਰ ਵਿੱਚ ਮੁਜ਼ਾਹਰਾ ਵੀ ਕੀਤਾ ਗਿਆ।