ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜਲੰਧਰ-ਨਕੋਦਰ ਮਾਰਗ ’ਤੇ ਧਰਨਾ
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਜਲੰਧਰ ਨਕੋਦਰ ਮਾਰਗ ’ਤੇ ਪਿੰਡ ਪ੍ਰਤਾਪਪੁਰਾ ਦਾਣਾ ਮੰਡੀ ਦੇ ਬਾਹਰ ਵਿਸ਼ਾਲ ਧਰਨਾ ਲਗਾਇਆ ਗਿਆ। ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਇਹ ਧਰਨਾ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਦਿੱਤਾ ਗਿਆ।
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਏ ਕਿਸਾਨ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਜਲੰਧਰ ਨਕੋਦਰ ਮਾਰਗ ’ਤੇ ਪਿੰਡ ਪ੍ਰਤਾਪਪੁਰਾ ਦਾਣਾ ਮੰਡੀ ਦੇ ਬਾਹਰ ਵਿਸ਼ਾਲ ਧਰਨਾ ਲਗਾਇਆ ਗਿਆ। ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਇਹ ਧਰਨਾ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਦਿੱਤਾ ਗਿਆ। ਜਦਕਿ ਪੁਲਿਸ ਪ੍ਰਸ਼ਾਸਨ ਵਲੋਂ ਇਸ ਧਰਨੇ ਨੂੰ ਰੋਕਣ ਲਈ ਪੂਰਾ ਯਤਨ ਕੀਤਾ ਗਿਆ ਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਸਮੇਤ ਹੋਰਨਾਂ ਕਿਸਾਨ ਆਗੂਆਂ ਨੂੰ ਪੁਲਿਸ ਚੌਂਕੀ ’ਚ ਨਜ਼ਰਬੰਦ ਵੀ ਕੀਤਾ ਗਿਆ ਪਰ ਬਾਅਦ ’ਚ ਕਿਸਾਨਾਂ ਨੇ ਪੁਲਿਸ ਘੇਰੇ ਤੋਂ ਬਾਹਰ ਆ ਕੇ ਇਹ ਧਰਨਾ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਜਸਵੰਤ ਸਿੰਘ ਸਿੰਘਪੁਰ ਦੋਨਾ ਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਨਸ਼ਾ ਤਸਕਰਾਂ ਦੇ ਹੌਂਸਲੇ ਏਨੇ ਵਧੇ ਹੋਏ ਹਨ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਸ ਮੌਕੇ ਹਲਕਾ ਪ੍ਰਧਾਨ ਮਨਮੋਹਨ ਸਿੰਘ ਨਿਜਰ ਕਰਤਾਰਪੁਰ, ਸੁਰਿੰਦਰ ਸਿੰਘ ਸ਼ਿੰਦਾ, ਮਹਾਂ ਸਿੰਘ ਤਰਾੜ, ਸੰਤੋਖ ਸਿੰਘ ਚਿੱਟੀ, ਗੁਰਮਿੰਦਰ ਸਿੰਘ ਚਿੱਟੀ, ਸੁਖਪਾਲ ਸਿੰਘ ਉਦੋਪੁਰ ਗੁਰਜੀਤ ਸਿੰਘ ਆਵਾਦਾਨ ਸੋਦਾਗਰ ਖਾਨ ਮਨਜੀਤ ਸਿੰਘ ਮੰਡ ਬਲਜੀਤ ਸਿੰਘ ਮੰਡ, ਹਰਨੇਕ ਸਿੰਘ ਲੰਬੜਦਾਰ, ਅੰਮ੍ਰਿਤ ਪਾਲ ਸਿੰਘ ਸੋਹਲ, ਜਗਤਾਰ ਸਿੰਘ ਉਦੋਪੁਰ,ਸੁਰਜੀਤ ਸਿੰਘ ਨਿੱਜਰ, ਸੁਖਪਾਲ ਸਿੰਘ ਉਦੋਪੁਰ, ਕੁਲਵੰਤ ਸਿੰਘ ਉਦੋਪੁਰ, ਸਾਮਿੰਦਰ ਸਿੰਘ ਮੀਰਾਪੁਰ, ਮਨਜਿੰਦਰ ਸਿੰਘ ਖਾਲਸਾ, ਸੰਤੋਖ ਸਿੰਘ ਵੇਡਲ, ਬਿੱਟੂ ਸੈਮੀਪੁਰ, ਸ਼ਾਮਾ ਰਸੂਲਪੁਰ, ਗੁਰਵਿੰਦਰ ਸਿੰਘ ਵੇਡਲ, ਰਣਜੀਤ ਸਿੰਘ, ਪਰਮਜੀਤ ਸਿੰਘ ਚਿੱਟੀ, ਅਵਤਾਰ ਸਿੰਘ, ਬਲਵੀਰ ਸਿੰਘ,ਗੁਰਤੇਜ ਸਿੰਘ, ਸਵਿੰਦਰ ਪਾਲ ਸਿੰਘ, ਰਣਜੀਤ ਸਿੰਘ,ਕਮਲਜੀਤ ਸਿੰਘ, ਮਨਜੀਤ ਸਿੰਘ,ਹਰਕਮਲ ਸਿੰਘ ਮੁਧ, ਸੁਖਵਿੰਦਰ ਸਿੰਘ ਲਲੀਆ, ਮਲਕੀਤ ਸਿੰਘ ਰਸੂਲਪੁਰ, ਬਲਕਾਰ ਸਿੰਘ, ਰਣਜੀਤ ਸਿੰਘ ਆਦਿ ਮੌਜੂਦ ਸਨ।