16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੀਰ ਬੋਦਲਾਂ ਬਾਜ਼ਾਰ ਵਿਚ ਛੇ ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ, ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ

ਜਲੰਧਰ , 15 ਅਕਤੂਬਰ ( ਸ਼ਿਵ )- ਪੀਰ ਬੋਦਲਾਂ ਬਾਜ਼ਾਰ ਵਿਚ ਪਿਛਲੇ ਛੇ ਮਹੀਨਿਆਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ ਤੇ ਵਗਣ ਅਤੇ ਖੜ੍ਹਾ ਹੋਣ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਾਜ਼ਾਰ ਦੇ ਦੁਕਾਨਦਾਰਾਂ ਅਨੁਸਾਰ ਗੰਦੇ ਪਾਣੀ ਅਤੇ ਬਦਬੂ ਕਾਰਨ ਜਿੱਥੇ ਲੋਕਾਂ ਦਾ ਲੰਘਣਾ ਮੁਸ਼ਕਲ ਹੋ ਗਿਆ ਹੈ , ਉੱਥੇ ਹੀ ਗਾਹਕਾਂ ਦੀ ਆਮਦ ਘਟਣ ਕਾਰਨ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ ।

ਪੀਰ ਬੋਦਲਾਂ ਬਾਜ਼ਾਰ ਵਿਚ ਖੜ੍ਹਾ ਗੰਦਾ ਪਾਣੀ। ਤਸਵੀਰ. ਮੁਨੀਸ਼ 16-10-2026
ਜਲੰਧਰ , 15 ਅਕਤੂਬਰ ( ਸ਼ਿਵ )- ਪੀਰ ਬੋਦਲਾਂ ਬਾਜ਼ਾਰ ਵਿਚ ਪਿਛਲੇ ਛੇ ਮਹੀਨਿਆਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ ਤੇ ਵਗਣ ਅਤੇ ਖੜ੍ਹਾ ਹੋਣ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਾਜ਼ਾਰ ਦੇ ਦੁਕਾਨਦਾਰਾਂ ਅਨੁਸਾਰ ਗੰਦੇ ਪਾਣੀ ਅਤੇ ਬਦਬੂ ਕਾਰਨ ਜਿੱਥੇ ਲੋਕਾਂ ਦਾ ਲੰਘਣਾ ਮੁਸ਼ਕਲ ਹੋ ਗਿਆ ਹੈ , ਉੱਥੇ ਹੀ ਗਾਹਕਾਂ ਦੀ ਆਮਦ ਘਟਣ ਕਾਰਨ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ । ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਇਸ ਸਮੱਸਿਆ ਸਬੰਧੀ ਸਥਾਨਕ ਕੌਂਸਲਰ , ਵਿਧਾਇਕ , ਹਲਕਾ ਇੰਚਾਰਜ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ , ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ । ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਦੁਕਾਨਦਾਰਾਂ ਨੂੰ ਚੰਗੇ ਕਾਰੋਬਾਰ ਦੀ ਉਮੀਦ ਹੁੰਦੀ ਹੈ , ਪਰ ਸੀਵਰੇਜ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ । ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਗੰਦਾ ਪਾਣੀ ਹਟਾਇਆ ਜਾਵੇ , ਸੀਵਰੇਜ ਦੀਆਂ ਲਾਈਨਾਂ ਦੀ ਜਾਂਚ ਕਰਕੇ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਕਾਰਵਾਈ ਲਈ ਸਮਾਂ - ਸੀਮਾ ਨਿਰਧਾਰਤ ਕੀਤੀ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਛੇ ਮਹੀਨਿਆਂ ਤੋਂ ਚੱਲ ਰਹੀ ਇਸ ਸਮੱਸਿਆ ਕਾਰਨ ਹੁਣ ਉਨ੍ਹਾਂ ਦੀ ਸਹਿਣਸ਼ੀਲਤਾ ਜਵਾਬ ਦੇ ਰਹੀ ਹੈ । ਉਨ੍ਹਾਂ ਪ੍ਰਸ਼ਾਸਨ ਨੂੰ ਜਲਦ ਕਾਰਵਾਈ ਕਰਕੇ ਬਾਜ਼ਾਰ ਨੂੰ ਸਾਫ਼ - ਸੁਥਰਾ ਅਤੇ ਲੋਕਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੀ ਅਪੀਲ ਕੀਤੀ ਹੈ ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ’ਚ ‘ਪੰਜਾਬ ਬੰਦ’ ਦਾ ਜਲੰਧਰ ’ਚ ਵਿਆਪਕ ਅਸਰ ਅਗਲੀ ਖ਼ਬਰ ਸੇਂਟ ਸੋਲਜਰ ਕਾਲਜ ਦੀ ਵਿਦਿਆਰਥਣ ਅੰਸ਼ੁਲ ਨੇ ਰੋਲਰ ਸਕੇਟਿੰਗ ’ਚ ਜਿੱਤੇ 4 ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।