17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੋਹਿੰਦਰ ਭਗਤ ਨੇ ਜ਼ਿਲ੍ਹਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਸਮਾਗਮ ’ਚ ਕੀਤੀ ਸ਼ਿਰਕਤ

ਜਲੰਧਰ, 16 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਾਡੇ ਬਜੁਰਗ ਸਾਡਾ ਮਾਣ’ ਵਿਸ਼ੇ ’ਤੇ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਦੀ ਸੂਬਾ ਭਰ ਦੇ ਬ਼ਜੁਰਗਾਂ ਦੀ ਭਲਾਈ, ਸਿਹਤ ਸੰਭਾਲ ਅਤੇ ਮਾਣ-ਸਨਮਾਨ ਦੀ ਰਾਖੀ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

ਅਜੀਤ ਡੈਸਕ 17-10-2026
ਜਲੰਧਰ, 16 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਾਡੇ ਬਜੁਰਗ ਸਾਡਾ ਮਾਣ’ ਵਿਸ਼ੇ ’ਤੇ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਦੀ ਸੂਬਾ ਭਰ ਦੇ ਬ਼ਜੁਰਗਾਂ ਦੀ ਭਲਾਈ, ਸਿਹਤ ਸੰਭਾਲ ਅਤੇ ਮਾਣ-ਸਨਮਾਨ ਦੀ ਰਾਖੀ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ। ਕੈਬਨਿਟ ਮੰਤਰੀ ਭਗਤ ਨੇ ਦੱਸਿਆ ਕਿ ਇਹ ਸਮਾਗਮ ਬਜ਼ੁਰਗਾਂ ਤੇ ਭਲਾਈ ਸਕੀਮਾਂ ਵਿਚਲੀ ਦੂਰੀ ਨੂੰ ਖ਼ਤਮ ਕਰਨ ਲਈ ਕਰਵਾਇਆ ਜਾ ਰਿਹਾ ਹੈ ਤਾਂ ਜੋ ਬਜ਼ੁਰਗ ਬਿਨਾਂ ਕਿਸੇ ਰੁਕਾਵਟ ਦੇ ਵੱਖ-ਵੱਖ ਸਕੀਮਾਂ ਦਾ ਲਾਭ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਾਡੀ ਸਰਕਾਰ ਵਲੋਂ ਹਰੇਕ ਨਾਗਰਿਕ ਭਾਵੇਂ ਉਹ ਨੌਜਵਾਨਾਂ ਹੋਵੇ, ਬੱਚਾ ਜਾਂ ਬਜ਼ੁਰਗ ਹੋਵੇ ਦੀ ਪੂਰੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰ ਦਾ ਅਣਮੁੱਲ ਸਰਮਾਇਆ ਹਨ ਅਤੇ ਉਹਨਾਂ ਦੀ ਸੇਵਾ ਤੇ ਸਨਮਾਨ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ ਹੈ। ਅਧਿਕਾਰੀਆ ਵਲੋਂ ਯੋਗ ਬਜ਼ੁਰਗਾਂ ਨੂੰ ਪੈਨਸ਼ਨ ਪ੍ਰਵਾਨ ਪੱਤਰ ਸੌਂਪਣ ਦੇ ਨਾਲ ਨਾਲ ‘ਇਕ ਰੁੱਖ ਮਾਂ ਦੇ ਨਾਮ’ ਤਹਿਤ ਪੌਦੇ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ ਅਤੇ ਵੱਖ-ਵੱਖ ਵਿਭਾਗਾਂ ਤੋਂ ਉੱਚ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਫੋਰਟਿਸ ਜਲੰਧਰ ਦੇ ਡਾਕਟਰਾਂ ਨੇ ਗਰਦਨ ’ਤੇ ਜਾਨਲੇਵਾ ਸੱਟ ਲੱਗਣ ਤੋਂ ਬਾਅਦ ਜ਼ਿੰਦਗੀ ਲਈ ਜੂਝ ਰਹੀ 20 ਸਾਲਾ ਲੜਕੀ ਦੀ ਜਾਨ... ਅਗਲੀ ਖ਼ਬਰ ‘ ਰੇਲ ਜਨ ਸੰਵਾਦ’ ਦੌਰਾਨ ਯਾਤਰੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।