18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਗਨੀਵੀਰ ਭਰਤੀ ਰੈਲੀ 14 ਤੋਂ 22 ਨਵੰਬਰ ਤੱਕ ਜਲੰਧਰ ਦੇ ਸਰਕਾਰੀ ਆਰਟ ਤੇ ਸਪੋਰਟਸ ਕਾਲਜ ’ਚ ਹੋਵੇਗੀ

ਜਲੰਧਰ : 17 ਅਕਤੂਬਰ (ਜਤਿੰਦਰ ਪੰਮੀ)-ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਕੀਤਾ ਜਾਵੇਗੀ। ਇਸ ਭਰਤੀ ਰੈਲੀ ਵਿੱਚ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਤੋਂ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ, ਜਿਨ੍ਹਾਂ ਨੇ ਸਾਂਝੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ ।

ਅਜੀਤ ਡੈਸਕ 18-10-2026

ਜਲੰਧਰ : 17 ਅਕਤੂਬਰ (ਜਤਿੰਦਰ ਪੰਮੀ)-ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਕੀਤਾ ਜਾਵੇਗੀ। ਇਸ ਭਰਤੀ ਰੈਲੀ ਵਿੱਚ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਤੋਂ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ, ਜਿਨ੍ਹਾਂ ਨੇ ਸਾਂਝੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ । ਇਸ ਭਰਤੀ ਰੈਲੀ ਵਿੱਚ ਪੰਜਾਬ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਯੋਗ ਮਹਿਲਾ ਉਮੀਦਵਾਰਾਂ ਦੀ ਵੀ ਭਰਤੀ ਕੀਤੀ ਜਾਵੇਗੀ। ਭਾਰਤੀ ਫੌਜ ਦੇ ਸਥਾਨਕ ਬੁਲਾਰੇ ਵਜੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ ਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਤੇ ਮੁਲਾਂਕਣ ਸ਼ਾਮਲ ਹੋਣਗੇ। ਸਰੀਰਕ ਤੰਦਰੁਸਤੀ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਭਾਰਤੀ ਫੌਜ ਵਿੱਚ ਭਰਤੀ ਲਈ ਉਨ੍ਹਾਂ ਦੀ ਮੈਡੀਕਲ ਤੰਦਰੁਸਤੀ ਨੂੰ  ਯਕੀਨੀ ਬਣਾਉਣ ਲਈ ਡਾਕਟਰੀ ਜਾਂਚ ਕੀਤੀ ਜਾਵੇਗੀ। ਫੌਜ ਦੇ ਬੁਲਾਰੇ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਧਿਕਾਰਤ ਭਰਤੀ ਸੂਚਨਾਵਾਂ ਦਾ ਧਿਆਨ ਨਾਲ ਅਧਿਐਨ ਕਰਨ, ਇਹ ਯਕੀਨੀ ਬਣਾਉਣ ਕਿ ਉਹ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ, ਅਤੇ ਭਰਤੀ ਰੈਲੀ ਵਿੱਚ ਹਿੱਸਾ ਲੈਣ ਲਈ ਸਾਰੇ ਲੋੜੀਂਦੇ ਦਸਤਾਵੇਜ਼ ਲਿਆਉਣ।

ਪਿਛਲੀ ਖ਼ਬਰ ਡੇਅਰੀਆਂ ਵਾਲੀ ਸੜਕ ਦਾ ਕੰਮ ਪੂਰਾ ਕਰਵਾਉਣ ਲਈ ਲੋਕਾਂ ਵਲੋਂ ਰੋਸ ਪ੍ਰਦਰਸ਼ਨ, ਪ੍ਰਸ਼ਾਸਨ ਨੂੰ 15 ਦਿਨਾਂ ਦਾ ਅਲਟੀਮੇਟਮ ਅਗਲੀ ਖ਼ਬਰ ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ’ਚ ਮਚੀ ਭਾਜੜ-19 ਮੌਤਾਂ, 25 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।