18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਸ.ਜੀ.ਐਨ. ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵਿਤਾ ’ਚ ਹਾਸਿਲ ਕੀਤਾ ਪਹਿਲਾ ਸਥਾਨ

ਜਲੰਧਰ, 17 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਐੱਸ.ਜੀ.ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤ ਨਗਰ, ਸੋਢਲ ਰੋਡ, ਜਲੰਧਰ ਦੇ ਵਿਦਿਆਰਥੀਆਂ ਨੇ ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸ਼ਬਦ ਗਾਇਨ, ਗੀਤ ਗਾਇਨ ਅਤੇ ਕਵਿਤਾ ਉਚਾਰਨ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵਿਤਾ ਉਚਾਰਨ ’ਚ ਪਹਿਲਾ ਸਥਾਨ ਅਤੇ ਗੀਤ ਗਾਇਨ ’ਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਸੁਰੀਲੀ ਆਵਾਜ਼, ਕਲਾਤਮਕ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਮਾਣ ਦਿੱਤਾ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਸਕੂਲ ਵਲੋਂ ਦਿੱਤੇ ਜਾ ਰਹੇ ਸੁਚੱਜੇ ਮਾਰਗਦਰਸ਼ਨ ਦਾ ਪ੍ਰਤੀਕ ਹੈ। ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸ਼ਾਨਦਾਰ ਸਫ਼ਲਤਾ ‘ਤੇ ਸਕੂਲ ਮੈਨੇਜਮੈਂਟ ਕਮੇਟੀ, ਕੰਟਰੋਲਰ ਮੈਡਮ, ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਹ ਪ੍ਰਾਪਤੀ ਐੱਸ.ਜੀ.ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਗੁਣਵੱਤਾਪੂਰਨ ਸਿੱਖਿਆ, ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਕੀਰਤਨ ਸਮਾਗਮ ਅਗਲੀ ਖ਼ਬਰ ਕਾਂਗਰਸ ਭਵਨ ਵਿਖੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਇਲਟ, ਨਾਲ ਪਰਗਟ ਸਿੰਘ, ਰਵਿੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।