19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਿਟੀ ਵਾਲਮੀਕਿ ਸਭਾ ਵਲੋਂ ਸਚਿਨ ਪਾਇਲਟ ਦਾ ਸਨਮਾਨ

ਜਲੰਧਰ, 17 ਅਕਤੂਬਰ (ਸ਼ਿਵ)-ਸਿਟੀ ਵਾਲਮੀਕਿ ਸਭਾ ਜਲੰਧਰ ਵਲੋਂ ਚੇਅਰਮੈਨ ਰਾਜ ਕੁਮਾਰ ਰਾਜੂ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਸਚਿਨ ਪਾਇਲਟ ਨੂੰ ਭਗਵਾਨ ਵਾਲਮੀਕਿ ਜੀ ਦਾ ਚਿੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ 24 ਅਕਤੂਬਰ ਨੂੰ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ ਨਿਕਲਣ ਵਾਲੀ ਭਗਵਾਨ ਵਾਲਮੀਕਿ ਜੀ ਦੀ 40ਵੀਂ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਸ਼ਿਵ)-ਸਿਟੀ ਵਾਲਮੀਕਿ ਸਭਾ ਜਲੰਧਰ ਵਲੋਂ ਚੇਅਰਮੈਨ ਰਾਜ ਕੁਮਾਰ ਰਾਜੂ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਸਚਿਨ ਪਾਇਲਟ ਨੂੰ ਭਗਵਾਨ ਵਾਲਮੀਕਿ ਜੀ ਦਾ ਚਿੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ 24 ਅਕਤੂਬਰ ਨੂੰ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ ਨਿਕਲਣ ਵਾਲੀ ਭਗਵਾਨ ਵਾਲਮੀਕਿ ਜੀ ਦੀ 40ਵੀਂ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਸ਼ੋਭਾ ਯਾਤਰਾ ਦਾ ਉਦੇਸ਼ ਭਗਵਾਨ ਵਾਲਮੀਕਿ ਜੀ ਦੇ ਮਹਾਨ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਉਣਾ ਤੇ ਸਮਾਜ ਵਿਚ ਆਪਸੀ ਭਾਈਚਾਰਾ ਤੇ ਏਕਤਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਚੇਅਰਮੈਨ ਰਾਜਕੁਮਾਰ ਰਾਜੂ ਤੋਂ ਇਲਾਵਾ ਪ੍ਰਧਾਨ ਰਾਜੇਸ਼ ਭੱਟੀ, ਡਾ. ਜਸਲੀਨ ਸੇਠੀ, ਪੰਕਜ ਸਹੋਤਾ ਅਤੇ ਪਰਮਜੀਤ ਬਲ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਸਭਾ ਵਲੋਂ ਸ਼ਹਿਰ ਵਾਸੀਆਂ ਨੂੰ ਸ਼ੋਭਾ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਖੇਡ ਉਦਯੋਗ ਸੰਘ ਪੰਜਾਬ ਦੀ ਸੰਘਰਸ਼ ਕਮੇਟੀ ਵਲੋਂ ਪੰਜਾਬ ਦੀ ਚੜ੍ਹਦੀ ਕਲਾ ਤੇ ਅਮਨ-ਸ਼ਾਂਤੀ ਲਈ ਅਰਦਾਸ ਅਗਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।