19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਪੋਰਟਸ ਕਾਲਜ ਜਲੰਧਰ ਦੀ ਵਾਲੀਬਾਲ ਟੀਮ ਨੇ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ਜਿੱਤੀ

ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਜਲੰਧਰ ਦੀ ਵਾਲੀਬਾਲ ਟੀਮ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਜਲੰਧਰ ਦੀ ਵਾਲੀਬਾਲ ਟੀਮ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਜਲੰਧਰ ਦੀ ਟੀਮ ਨੇ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਦੀ ਟੀਮ ਨੂੰ 3–0 ਦੇ ਸਿੱਧੇ ਸੈੱਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟੀਮ ਦੇ ਕੋਚ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਤੇ ਇਸ ਮੌਕੇ ਕਾਲਜ ਦੇ ਖੇਡ ਨੋਡਲ ਅਫ਼ਸਰ ਡਾ. ਮਨਦੀਪ ਸਿੰਘ, ਡਾ. ਸਤਨਾਮ ਸਿੰਘ,ਮੈਡਮ ਮਾਨਸੀ ਕੌਸ਼ਿਕ ਅਤੇ ਸਮੂਹ ਅਧਿਆਪਕਾਂ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਕਾਲਜ ਦੇ ਖਿਡਾਰੀਆਂ ਦੀ ਮਿਹਨਤ ਦਾ ਨਤੀਜਾ ਹੈ।
ਪਿਛਲੀ ਖ਼ਬਰ ਬੋਲੀਨਾ ਦੋਆਬਾ ਵਿਖੇ ਦੁਸਹਿਰਾ ਉਤਸਵ ਸੰਬੰਧੀ ਸਮਾਗਮ ਕੱਲ੍ਹ ਅਗਲੀ ਖ਼ਬਰ ਮਾਂ ਭਾਰਤੀ ਸੇਵਾ ਸੰਘ ਵਲੋਂ ਦੁਸਹਿਰਾ ਉਤਸਵ ਸੰਬੰਧੀ ਹਨੂੰਮਤ ਝੰਡਾ ਸਥਾਪਿਤ ਭਲਕੇ ਮਨਾਇਆ ਜਾਵੇਗਾ ਦੁਸਹਿਰਾ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।