19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਦੀ ਧਰਤੀ ’ਤੇ ਗੂੰਜੇਗੀ ਹਾਕੀ ਦੀ ਗੂੰਜ,...

ਇਸ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਵੱਕਾਰੀ ਟੂਰਨਾਮੈਂਟ ਰਾਹੀਂ ਪੰਜਾਬ ਦੀ ਅਮੀਰ ਹਾਕੀ ਵਿਰਾਸਤ, ਖੇਡ ਸੱਭਿਆਚਾਰ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਕੌਮਾਂਤਰੀ ਪੱਧਰ ’ਤੇ ਪੇਸ਼ ਕਰਨ ਦਾ ਮੌਕਾ ਮਿਲੇਗਾ।

ਅਜੀਤ ਡੈਸਕ 19-10-2026
ਇਸ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਵੱਕਾਰੀ ਟੂਰਨਾਮੈਂਟ ਰਾਹੀਂ ਪੰਜਾਬ ਦੀ ਅਮੀਰ ਹਾਕੀ ਵਿਰਾਸਤ, ਖੇਡ ਸੱਭਿਆਚਾਰ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਕੌਮਾਂਤਰੀ ਪੱਧਰ ’ਤੇ ਪੇਸ਼ ਕਰਨ ਦਾ ਮੌਕਾ ਮਿਲੇਗਾ। ਹਾਕੀ ਇੰਡੀਆ ਵੱਲੋਂ ਹਾਕੀ ਦਾ ਮਹਾਂਕੁੰਭ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 27 ਅਕਤੂਬਰ ਨੂੰ ਉਦਘਾਟਨੀ ਸਮਾਰੋਹ ਅਤੇ 2 ਨਵੰਬਰ ਤੱਕ ਲੀਗ ਪੜਾਅ ਦੇ ਮੈਚ ਹੋਣਗੇ। ਇਸ ਤੋਂ ਬਾਅਦ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ 4 ਨਵੰਬਰ ਨੂੰ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤਮਗ਼ਾ ਮੁਕਾਬਲੇ ਖੇਡੇ ਜਾਣਗੇ।ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਭਾਰਤ, ਦੱਖਣੀ ਕੋਰੀਆ, ਮਲੇਸ਼ੀਆ, ਜਾਪਾਨ, ਚੀਨ ਅਤੇ ਬੰਗਲਾਦੇਸ਼ ਹਿੱਸਾ ਲੈਣਗੀਆਂ। ਇਸ ਤਰ੍ਹਾਂ ਪੰਜਾਬ ਦੇ ਦਰਸ਼ਕਾਂ ਨੂੰ ਉੱਚ ਪੱਧਰੀ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਆਪਣੇ ਹੀ ਸੂਬੇ ਵਿੱਚ ਦੇਖਣ ਦਾ ਮੌਕਾ ਮਿਲੇਗਾ।
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋ - ਸੰਤ... ਅਗਲੀ ਖ਼ਬਰ ਸਾਈ ਦੇ 95ਵੇਂ ‘ਸੰਡੇ ਆਨ ਸਾਈਕਲ’ ਦਾ ਸ਼ਾਨਦਾਰ ਆਯੋਜਨ 500 ਤੋਂ ਵੱਧ ਲੋਕਾਂ ਨੇ ਸਾਈਕਲ ਰੈਲੀ ਵਿੱਚ ਲਿਆ ਹਿੱਸਾ ਨਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।